ਚੰਡੀਗੜ੍ਹ, 30 ਸਤੰਬਰ, ਦੇਸ਼ ਕਲਿੱਕ ਬਿਓਰੋ :
ਪੰਜਾਬ ਵਿੱਚ ਹੋਣ ਵਾਲੀਆਂ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਨੂੰ ਲੈ ਕੇ ਹੁਣ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਚੰਡੀਗੜ੍ਹ ਦੇ ਕੁਲਜਿੰਦਰ ਸਿੰਘ ਨੇ ਰਾਖਵਾਂਕਰਨ ਨੂੰ ਲੈ ਕੇ ਸਵਾਲ ਚੁੱਕਦੇ ਹੋਏ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨਕਰਤਾ ਨੇ ਚੋਣਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਪਟੀਸ਼ਨ ਕਰਦਾ ਨੇ ਕਿਹਾ ਕਿ ਨਾਮਜ਼ਦਗੀ ਲਈ 3 ਦਿਨ ਦਾ ਸਮਾਂ ਵੱਧ ਦਿੱਤਾ ਗਿਆ ਹੈ, ਜੋ ਕਿ ਕਾਨੂੰਨ ਅਨੁਸਾਰ ਗਲਤ ਹੈ। ਪਟੀਸ਼ਨ ਕਰਤਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਦਾ ਨੋਟੀਫਿਕੇਸ਼ਨ ਜਲਦਬਾਜ਼ੀ ਵਿੱਚ ਜਾਰੀ ਕੀਤਾ ਗਿਆ ਹੈ। ਪਟੀਸ਼ਨਕਰਤਾ ਨੇ ਨੋ ਡਿਊ ਸਰਟੀਫਿਕੇਟ ਲਈ ਜਾਰੀ ਕੀਤੀ ਗਈ ਲੈਟਰ ਉੱਤੇ ਸਵਾਲ ਚੁੱਕੇ ਹਨ। ਪਟੀਸ਼ਨ ਕਰਤਾ ਨੇ ਹਾਈਕੋਰਟ ਤੋਂ ਮੰਗ ਕੀਤੀ ਹੈ ਕਿ ਇਹ ਚੋਣਾਂ ਦੇ ਨੋਟੀਫਿਕੇਸ਼ਨ ਨੂੰ ਰੱਦ ਕਰਨਾ ਚਾਹੀਦਾ ਹੈ। ਹਾਈਕੋਰਟ ਨੇ ਭਲਕੇ ਸਰਕਾਰ ਤੋਂ ਇਸ ਸਬੰਧੀ ਜਵਾਬ ਮੰਗਿਆ ਹੈ।
Published on: ਸਤੰਬਰ 30, 2024 5:14 ਬਾਃ ਦੁਃ