ਇਕ ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਕਰਾਉਣ ਸਬੰਧੀ ਹਲਕਾ ਵਿਧਾਇਕ ਵੱਲੋਂ ਆੜਤੀਆਂ ਮੀਟਿੰਗ

ਪੰਜਾਬ

ਮੋਰਿੰਡਾ 30 ਸਤੰਬਰ (  ਭਟੋਆ)

ਪੰਜਾਬ ਸਰਕਾਰ ਵੱਲੋਂ 01 ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਕਰਨ ਲਈ ਅਤੇ ਸਥਾਨਕ ਆੜਤੀ ਐਸੋਸੀਏਸ਼ਨ ਵੱਲੋਂ ਹੜਤਾਲ ਕਰਨ ਨੂੰ ਲੈ ਕੇ ਵਿਧਾਇਕ ਡਾਕਟਰ ਚਰਨਜੀਤ ਸਿੰਘ ਵੱਲੋਂ ਮੋਰਿੰਡਾ ਅਤੇ ਸ੍ਰੀ ਚਮਕੌਰ ਸਾਹਿਬ ਦੇ ਆੜਤੀਆਂ ਨਾਲ ਸਥਾਨਕ ਮਾਰਕੀਟ ਕਮੇਟੀ ਵਿੱਚ ਇੱਕ ਅਹਿਮ ਮੀਟਿੰਗ ਕੀਤੀ ਗਈ ਜਿਸ ਵਿੱਚ ਐਸਡੀਐਮ ਸ੍ਰੀ ਸੁਖਪਾਲ ਸਿੰਘ  ਅਤੇ  ਮਾਰਕੀਟ ਕਮੇਟੀ ਦੇ ਚੇਅਰਮੈਨ ਸ੍ਰੀ ਐਨਪੀ ਰਾਣਾ ਵੀ ਹਾਜ਼ਰ ਹੋਏ । ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆ ਵਿਧਾਇਕ ਡਾਕਟਰ ਚਰਨਜੀਤ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ ਆੜਤੀਆਂ ਵੱਲੋਂ  ਹਰਿਆਣਾ ਪੈਟਰਨ ਤੇ ਆੜਤੀਆਂ ਦੇ ਕਮਿਸ਼ਨ ਵਿੱਚ ਵਾਧਾ ਕਰਨਾ, ਆੜਤੀਆਂ ਦੇ ਐਫਸੀਆਈ ਵੱਲੋਂ ਈਪੀਐਫ ਕਾਰਨ ਪਿਛਲੇ ਸਾਲਾਂ ਦੇ ਰੋਕੇ ਹੋਏ ਮੰਡੀ ਚਾਰਜਿਸ ਦੇ 50 ਕਰੋੜ ਰੁਪਏ ਵਾਪਸ ਕਰਵਾਉਣ ਅਤੇ ਝੋਨੇ ਦੀ ਲਿਫਟਿੰਗ ਕਰਵਾਉਣ ਸਬੰਧੀ ਮੰਗਾਂ ਉਹਨਾਂ ਦਾ ਧਿਆਨ ਵਿੱਚ ਲਿਆਂਦੀਆਂ ਗਈਆਂ ਜਿਹੜੀਆਂ ਕਿ ਪਹਿਲਾਂ ਹੀ ਪੰਜਾਬ ਸਰਕਾਰ ਦੇ ਵਿਚਾਰ ਅਧੀਨ ਹਨ ਅਤੇ ਕੁਝ ਮੰਗਾਂ ਕੇਂਦਰ ਸਰਕਾਰ ਨਾਲ ਉਠਾਈਆਂ ਗਈਆਂ ਹਨ ਉਹਨਾਂ ਦੱਸਿਆ ਕਿ ਸਮੂਹ ਆੜਤੀਆਂ ਵੱਲੋਂ ਇੱਕ ਅਕਤੂਬਰ ਤੋਂ ਝੋਨੇ ਦੀ ਖਰੀਦ ਕਰਨ ਸਬੰਧੀ ਵਿਸ਼ਵਾਸ ਦਵਾਇਆ ਗਿਆ ਹੈ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਪ੍ਰਤੀਬੱਧ ਹੈ ਅਤੇ ਝੋਨੇ ਦਾ ਦਾਣਾ ਦਾਣਾ ਖਰੀਦਿਆ ਜਾਵੇਗਾ ਤੇ ਮੰਡੀ ਵਿੱਚ ਕਿਸੇ ਵੀ ਕਿਸਾਨ ਨੂੰ ਪਰੇਸ਼ਾਨ ਨਹੀਂ ਹੋਣ ਦਿੱਤਾ ਜਾਵੇਗਾ। ਡਾਕਟਰ ਚਰਨਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਪੰਜ ਸੀਜਨ ਵਧੀਆ ਤਰੀਕੇ ਨਾਲ ਕਿਸਾਨਾਂ ਦੀ ਜਿਣਸ ਖਰੀਦੀ ਗਈ ਹੈ ਅਤੇ ਕਿਸੇ ਵੀ ਕਿਸਾਨ ਨੂੰ ਮੰਡੀ ਵਿੱਚ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਗਈ ਅਤੇ ਨਾ ਹੀ ਇਸ ਸੀਜ਼ਨ ਦੌਰਾਨ ਕਿਸਾਨਾਂ ਤੇ ਆੜਤੀਆਂ ਨੂੰ ਕੋਈ ਮੁਸ਼ਕਿਲ ਪੇਸ਼ ਆਉਣ ਦਿੱਤੀ ਜਾਵੇਗੀ। 

 ਉਹਨਾਂ ਮੰਡੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀ ਵਿੱਚ ਸਫਾਈ ਪਾਣੀ ਅਤੇ ਖਰੀਦ ਪ੍ਰਬੰਧ ਮੁਕੰਮਲ ਕੀਤੇ ਜਾਣ ਪ੍ਰੰਤੂ ਜਦੋਂ ਵਿਧਾਇਕ ਦੇ ਡਾਕਟਰ ਚਰਨਜੀਤ ਸਿੰਘ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਸਵੇਰੇ ਝੋਨੇ ਦੀ ਖਰੀਦ ਸ਼ੁਰੂ ਕੀਤੀ ਜਾਣੀ ਹੈ ਪਰੰਤੂ ਮੰਡੀ ਵਿੱਚ ਨਾ ਵਾਰਦਾਨਾ ਹੈ ਅਤੇ ਨਾ ਹੀ ਖਰੀਦ ਏਜੰਸੀਆਂ ਸਰਗਰਮ ਹਨ ਤਾਂ ਉਹਨਾਂ ਦੱਸਿਆ ਕਿ ਸ਼ਾਮ ਤੱਕ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣਗੇ ਅਤੇ ਪੰਜਾਬ ਸਰਕਾਰ ਦੀ ਹਦਾਇਤ ਅਨੁਸਾਰ ਇੱਕ ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਕੀਤੀ ਜਾਵੇਗੀ। ਉਧਰ ਝੋਨੇ ਦੀ ਖਰੀਦ ਸ਼ੁਰੂ ਕਰਨ ਸਬੰਧੀ ਗੱਲ ਕਰਦੇ ਆਂ ਆੜਤੀ ਐਸੋਸੀਏਸ਼ਨ ਮੋਰਿੰਡਾ ਦੇ ਪ੍ਰਧਾਨ ਜੁਝਾਰ ਸਿੰਘ ਮਾਵੀ ਅਤੇ ਜਨਰਲ ਸਕੱਤਰ ਗੁਰਮੀਤ ਸਿੰਘ ਸਿੱਧੂ ਨੇ ਦੱਸਿਆ ਕਿ ਉਹਨਾਂ ਵੱਲੋਂ ਹਲਕਾ ਵਿਧਾਇਕ ਅਤੇ ਸਰਕਾਰ ਦੇ ਧਿਆਨ ਵਿੱਚ ਆਪਣੀਆਂ ਮੰਗਾਂ ਲਿਆਂਦੀਆਂ ਗਈਆਂ ਹਨ ਜਿਨਾਂ ਸੰਬੰਧੀ ਕਿਸੇ ਵੀ ਪੱਧਰ ਤੇ ਸਰਕਾਰ ਵੱਲੋਂ ਆੜਤੀਆਂ ਨੂੰ ਕੋਈ ਵਿਸ਼ਵਾਸ਼ ਨਹੀਂ ਦਿੱਤਾ ਗਿਆ ਜਿਸ ਕਾਰਨ ਜਿੰਨੀਆਂ ਚਿਰ ਹਰਿਆਣਾ ਪੈਟਰਨ ਤੇ ਆੜਤੀਆਂ ਦਾ ਕਮਿਸ਼ਨ ਅਤੇ ਲੇਬਰ ਚਾਰਜਸ ਨਿਰਧਾਰਤ ਨਹੀਂ ਕੀਤੇ ਜਾਂਦੇ ਤੇ ਅਤੇ ਮੰਡੀ ਵਿੱਚ ਆਉਣ ਵਾਲੇ ਝੋਨੇ ਨੂੰ ਆੜਤੀਆਂ ਵੱਲੋਂ ਖਰੀਦ ਕਰਨ ਉਪਰੰਤ 48 ਘੰਟਿਆਂ ਨੇ ਅੰਦਰ ਅੰਦਰ ਲਿਫਟਿੰਗ ਕਰਨ ਸਬੰਧੀ ਸਰਕਾਰ ਵੱਲੋਂ ਸਪਸ਼ਟ ਨਹੀਂ ਕੀਤਾ ਜਾਂਦਾ ਉਨਾ ਚਿਰ ਆੜਤੀਆਂ ਦੀ ਹੜਤਾਲ ਜਾਰੀ ਰਹੇਗੀ ਅਤੇ ਝੋਨੇ ਦੀ ਕੋਈ ਖਰੀਦ ਨਹੀਂ ਕੀਤੀ ਜਾਵੇਗੀ ਇਸ ਮੌਕੇ ਤੇ ਐਸਡੀਐਮ ਸ੍ਰੀ ਸੁਖਪਾਲ ਸਿੰਘ ਨੇ ਆੜਤੀਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਉਹਨਾਂ ਦੀਆਂ ਮੰਗਾਂ ਸਬੰਧੀ ਪਹਿਲਾਂ ਹੀ ਹਾਂ ਪੱਖੀ ਹੁੰਗਾਰਾ ਭਰਿਆ ਜਾ ਚੁੱਕਾ ਹੈ ਇਸ ਲਈ ਮੰਡੀਆਂ ਵਿੱਚ ਕਿਸਾਨਾਂ ਦੀ ਖੱਜਲ ਖੁਾਰੀ ਨੂੰ ਰੋਕਣ ਲਈ ਇੱਕ ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਕੀਤੀ ਜਾਵੇ ਸ੍ਰੀ ਸੁਖਪਾਲ ਸਿੰਘ ਵੱਲੋਂ ਕੰਬਾਈਨ ਮਾਲਕਾਂ ਤੇ ਚਾਲਕਾਂ ਨੂੰ ਵੀ ਚੇਤਾਵਨੀ ਦਿੱਤੀ ਗਈ ਕਿ ਜਿਲਾ ਪ੍ਰਸ਼ਾਸਨ ਵੱਲੋਂ ਸ਼ਾਮ 6 ਵਜੇ ਤੋਂ ਲੈ ਕੇ ਸਵੇਰੇ 10 ਵਜੇ ਤੱਕ ਕੰਬਾਈਨਾਂ ਚਲਾਉਣ ਤੇ ਪਾਬੰਦੀ ਲਗਾਈ ਗਈ ਹੈ ਇਸ ਲਈ ਜਿਹੜਾ ਵੀ ਕੰਬਾਈਨ ਮਾਲਕ ਜਾਂ ਚਾਲਕ ਇਸ ਸਮੇਂ ਦੌਰਾਨ ਕੰਬਾਈਨ ਨਾਲ ਝੋਨੇ ਦੀ ਕਟਾਈ ਕਰਦਾ ਪਕੜਿਆ ਗਿਆ ਤਾਂ ਉਸਦੀ ਕੰਬਾਈਨ ਪੂਰੇ ਸੀਜਨ ਲਈ ਸੀਜਨ ਲਈ ਥਾਣੇ ਵਿੱਚ ਬੰਦ ਕਰ ਦਿੱਤੀ ਜਾਵੇਗੀ 

ਇਸ ਮੌਕੇ ਤੇ ਹੋਰਨਾਂ ਤੋਂ ਬਿਨਾਂ ਮਾਰਕੀਟ ਕਮੇਟੀ ਦੇ ਚੇਅਰਮੈਨ ਸ੍ਰੀ ਐਨਪੀ ਰਾਣਾ। ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਜੁਝਾਰ ਸਿੰਘ ਮਾਵੀ ,ਗੁਰਮੀਤ ਸਿੰਘ ਸਿੱਧੂ, ਜਨਰਲ ਸਕੱਤਰ, ਸਰਬਜਿੰਦਰ ਸਿੰਘ ਮਾਨ, ਆੜਤੀ ਮਨਜੀਤ ਸਿੰਘ ਕੰਗ, ਉੱਜਲ ਸਿੰਘ,  ਬਲਦੇਵ ਸਿੰਘ ( ਚਮਕੌਰ ਸਾਹਿਬ) ਬਲਜਿੰਦਰ ਸਿੰਘ ਢਿੱਲੋ, ਗੁਰਮੇਲ ਸਿੰਘ ਰੰਗੀ,   ਜਰਨੈਲ ਸਿੰਘ ਮੜੌਲੀ , ਪਰਮਿੰਦਰ ਸਿੰਘ ਖੱਟੜਾ, ਬਲਦੇਵ ਸਿੰਘ ਚੱਕਲ, , ਸਰਵਜਿੰਦਰ ਸਿੰਘ, ਜਗਨਾਰ ਸਿੰਘ ਕਲੇਰ,ਕੁਲਵਿੰਦਰ ਸਿੰਘ ਰਾਜੂ, ਜਸਵੀਰ ਸਿੰਘ ਚਾਹਲ, ਬੰਟੀ ਸ਼ਰਮਾ ਸਰਿੰਦਰ ਸੂਦ, ਮੰਡੀ ਸੈਕਟਰੀ ਵਰਿੰਦਰ ਸਿੰਘ  ਅਤੇ ਮੰਡੀ ਸੁਪਰਵਾਈਜ਼ਰ ਜਸਵੰਤ ਸਿੰਘ ਮਾਹਲ ਆਦਿ ਹਾਜ਼ਰ ਸਨ।

Latest News

Latest News

Leave a Reply

Your email address will not be published. Required fields are marked *