ਪਟਿਆਲਾ: 30 ਸਤੰਬਰ, ਦੇਸ਼ ਕਲਿੱਕ ਬਿਓਰੋ
ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਨੇ ਅੱਜ ਸਵੇਰੇ ਪਟਿਆਲਾ ਵਿਖੇ ਸੇਵਾ ਕੇਂਦਰ ਅਤੇ ਫਰਦ ਕੇਂਦਰ ਦਾ ਨਿਰੀਖਣ ਕੀਤਾ।ਉਨ੍ਹਾਂ ਨੇ ਆਪਣੇ ਕੰਮ ਕਰਵਾਉਣ ਲਈ ਆਏ ਨਾਗਰਿਕਾਂ ਤੋਂ ਫੀਡਬੈਕ ਪ੍ਰਾਪਤ ਕੀਤੀ ਤਾਂ ਕਿ ਉਨ੍ਹਾਂ ਨੂੰ ਸਮਾਂਬੱਧ ਸੇਵਾਵਾਂ ਪ੍ਰਦਾਨ ਕਰਨ ਕੀਤੀਆਂ ਜਾ ਸਕਣ। ਡੀ ਸੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕੋਈ ਉਨ੍ਹਾਂ ਨੂੰ ਕੋਈ ਸਮੱਸਿਆ ਹੋਵੇ ਤਾਂ ਉਹ ਬਿਨਾਂ ਝਿਜਕ ਡਿਪਟੀ ਕਮਿਸ਼ਨਰ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ। ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਖੱਜਲ ਖੁਆਰੀ ਤੋਂ ਬਚਾਉਣ ਲਈ ਸੇਵਾ ਕੇਂਦਰ ਤੇ ਫ਼ਰਦ ਕੇਂਦਰ ਦੇ ਸਟਾਫ ਨੂੰ ਨਿਰਦੇਸ਼ ਦਿੱਤੇ।
Published on: ਸਤੰਬਰ 30, 2024 11:08 ਪੂਃ ਦੁਃ