ਸਾਬਕਾ ਮੰਤਰੀ ਤੇ ਮੌਜੂਦਾ ਵਿਧਾਇਕ ਨੇ ਬੀਡੀਪੀਓ ਦਫਤਰ ਦੇ ਬਾਹਰ ਸਾਥੀਆਂ ਸਮੇਤ ਦਿੱਤਾ ਧਰਨਾ

ਪੰਜਾਬ

ਬਟਾਲਾ: 30 ਸਤੰਬਰ, ਨਰੇਸ਼ ਕੁਮਾਰ :

ਪੰਚਾਇਤੀ ਚੋਣਾਂ ਨੂੰ ਲੈ ਕੇ ਰੋਸ ਵਜੋਂ ਸਾਬਕਾ ਕਾਂਗਰਸੀ ਮੰਤਰੀ ਅਤੇ ਹਲਕਾ ਫਤਿਹਗੜ੍ਹ ਚੂੜੀਆਂ ਤੋਂ ਮੌਜੂਦਾ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸਾਥੀਆਂ ਸਮੇਤ ਬਟਾਲਾ ਦੇ ਬਲਾਕ ਡਿਵੈਲਪਮੈਂਟ ਅਫਸਰ ਦੇ ਦਫਤਰ ਦੇ ਬਾਹਰ ਧਰਨਾ ਦਿੱਤਾ ਤੇ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜੀ ਕੀਤੀ। ਇਸ ਮੌਕੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਬੋਲਦੇ ਹੋਏ ਕਿਹਾ ਕਿ ਜਿੰਨਾ ਸਰਪੰਚੀ ਦੀ ਚੋਣ ਵਿੱਚ ਧੱਕਾ ਇਹ ਸਰਕਾਰ ਕਰ ਰਹੀ ਹੈ ਇਸ ਤੋਂ ਪਹਿਲਾਂ ਕਦੀ ਵੀ ਇੰਨਾ ਧੱਕਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਕੋਈ ਵੀ ਸਰਕਾਰੀ ਅਧਿਕਾਰੀ ਆਪਣੇ ਦਫਤਰਾਂ ਵਿੱਚ ਮੌਜੂਦ ਨਹੀਂ ਹੈ। ਉਨ੍ਹਾਂ ਦੋਸ਼ ਲਾਉਂਦਿਆਂ ਕਿਹਾ ਕਿ ਹਰ ਪਿੰਡ ਦੇ ਵਿੱਚੋਂ ਜਿੰਨੇ ਵੀ ਕਾਂਗਰਸੀ ਵਰਕਰ ਜਾਂ ਲੀਡਰ ਸੀ ਉਹਨਾਂ ਦੀਆਂ ਵੋਟਾਂ ਤੱਕ ਕੱਟ ਦਿੱਤੀਆਂ ਗਈਆਂ ਹਨ। ਜਿਹੜੇ ਲੋਕਾਂ ਨੇ ਪੰਚਾਇਤੀ ਚੋਣਾਂ ਲੜਨੀਆਂ ਹਨ, ਉਹਨਾਂ ਦੀਆਂ ਵੋਟਾਂ ਹੀ ਨਹੀਂ ਲੱਭ ਰਹੀਆਂ ।ਇਹ ਵੱਡੀ ਧਾਂਦਲੀ ਸਰਕਾਰ ਦੇ ਕਹਿਣ ‘ਤੇ ਅਧਿਕਾਰੀ ਕਰ ਰਹੇ ਹਨ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।