ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਲਈ ਸਾਰੇ ਪ੍ਰਬੰਧ ਮੁਕੰਮਲ

ਪੰਜਾਬ

ਜ਼ਿਲ੍ਹੇ ਵਿਚ ਝੋਨੇ ਦੀ ਖਰੀਦ ਲਈ ਮੰਡੀ ਬੋਰਡ, ਮਾਰਕੀਟ ਕਮੇਟੀਆਂ ਅਤੇ ਖਰੀਦ ਏਜੰਸੀਆਂ ਵੱਲੋਂ ਸਾਰੇ ਪ੍ਰਬੰਧ ਮਕੰਮਲ ਕਰ ਲਏ ਗਏ ਹਨ ਤਾਂ ਜੋ ਝੋਨੇ ਦੇ ਚਾਲੂ ਖਰੀਦ ਸੀਜ਼ਨ ਦੌਰਾਨ ਕਿਸਾਨਾਂ, ਲੇਬਰ ਅਤੇ ਆੜਤੀਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਵੀ ਦਿੱਕਤ ਨਾ ਆਵੇ। ਇਹ ਜਾਣਕਾਰੀ ਜ਼ਿਲ੍ਹਾ ਮੰਡੀ ਅਫ਼ਸਰ ਸਲੋਧ ਬਿਸ਼ਨੋਈ ਨੇ ਦਿੱਤੀ।
      ਜ਼ਿਲ੍ਹਾ ਮੰਡੀ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਝੋਨੇ ਦੀ ਖਰੀਦ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਚਲਾਉਣ ਲਈ 57 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2320 ਰੁਪਏ ਪ੍ਰਤੀ ਕੁਇੰਟਲ ਹੈ| ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਮਾਰਕੀਟ ਕਮੇਟੀਆਂ ਵੱਲੋਂ ਆਪਣੇ ਅਧੀਨ ਆਉਂਦੀਆਂ ਮੰਡੀਆਂ ਵਿਚ ਸਫਾਈ, ਪੀਣ ਵਾਲੇ ਪਾਣੀ, ਛਾਂ ਅਤੇ ਰੋਸ਼ਨੀ ਆਦਿ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਸੀਜ਼ਨ ਦੌਰਾਨ ਕਿਸਾਨਾਂ, ਆੜਤੀਆਂ ਅਤੇ ਲੇਬਰ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
      ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਨੂੰ ਆਦੇਸ਼ ਹਨ ਕਿ ਝੋਨੇ ਦੀ ਢੋਆ-ਢੁਆਈ ਲਈ ਠੇਕੇਦਾਰਾਂ ਵੱਲੋਂ ਵਰਤੇ ਜਾਣ ਵਾਲੇ ਸਾਰੇ ਵਾਹਨਾਂ ਤੇ ਜੀਪੀਐਸ ਸਿਸਟਮ ਲਾਜਮੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਖਰੀਦ ਏਜੰਸੀਆਂ ਵੱਲੋਂ ਅਲਾਟ ਮੰਡੀਆਂ ਵਿਚ ਆਪਣੇ-ਆਪਣੇ ਸਟਾਫ ਦੀ ਨਿਯੁਕਤੀ ਕੀਤੀ ਗਈ ਹੈ। ਇਸ ਤੋਂ ਇਲਾਵਾ ਖਰੀਦ ਪ੍ਰਬੰਧਾਂ ਤੇ ਲਗਾਤਾਰ ਨਜ਼ਰ ਰੱਖਣ ਲਈ ਮੰਡੀਆਂ ਵਿੱਚ ਨੋਡਲ ਅਫਸਰ ਵੀ ਲਗਾਏ ਗਏ ਹਨ।
      ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕੀ ਫਸਲ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫਸਲ ਵੇਚਣ ਵਿੱਚ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਆਵੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਦਿਨ ਵੇਲੇ ਹੀ ਕਰਾਉਣ ਤਾਂ ਜੋ ਨਮੀ ਦੀ ਮਾਤਰਾ ਵੱਧ ਨਾ ਹੋਵੇ। ਉਨ੍ਹਾਂ ਦੱਸਿਆ ਕਿ ਝੋਨੇ ਦੀ ਖਰੀਦ ਬਿਨ ਨਾਗਾ ਹੋਵੇਗੀ ਅਤੇ ਕਿਸਾਨਾਂ ਨੂੰ ਮਿੱਥੇ ਸਮੇਂ ਵਿੱਚ ਅਦਾਇਗੀ ਕੀਤੀ ਜਾਵੇਗੀ।

Latest News

Latest News

Leave a Reply

Your email address will not be published. Required fields are marked *