ਜਾਖੜ ਨੇ BJP ਦੀ ਚੰਡੀਗੜ੍ਹ ਮੀਟਿੰਗ ਤੋਂ ਬਣਾਈ ਦੂਰੀ, ਨਰਾਜ਼ਗੀ ਬਰਕਰਾਰ

ਪੰਜਾਬ


ਚੰਡੀਗੜ੍ਹ: 30 ਸਤੰਬਰ , ਦੇਸ਼ ਕਲਿੱਕ ਬਿਓਰੋ
ਪੰਜਾਬ ਭਾਜਪਾ ਦੇ ਇੰਚਾਰਜ ਵਿਜੇ ਰੁਪਾਨੀ ਵੱਲੋਂ ਪੰਚਾਇਤੀ ਚੋਣਾਂ ਨੂੰ ਲੈ ਕੇ ਅੱਜ ਜੰਡੀਗੜ੍ਹ ਵਿਖੇ ਮੀਟਿੰਗ ਬੁਲਾਈ ਸੀ, ਜਿਸ ਵਿੱਚ ਸੁਨੀਲ ਜਾਖੜ ਨਹੀਂ ਪਹੁੰਚੇ। ਜਾਖੜ ਪਿਛਲੇ ਦਿਨਾਂ ਤੋਂ ਭਾਜਪਾ ਤੋਂ ਨਰਾਜ਼ ਚੱਲ ਰਹੇ ਹਨ। ਹਾਲਾਂਕਿ ਉਨ੍ਹਾਂ ਦੇ ਅਸਤੀਫ਼ੇ ਦੀਆਂ ਵੀ ਖ਼ਬਰਾਂ ਸਾਹਮਣੇ ਆ ਚੁੱਕੀਆਂ ਹਨ। ਜਾਖੜ ਦੇ ਅਸਤੀਫ਼ੇ ਤੇ ਸਮੂਹ ਭਾਜਪਾ ਲੀਡਰਸਿਪ ਦਾਅਵਾ ਕਰ ਚੁੱਕੀ ਹੈ ਕਿ, ਜਾਖੜ ਨੇ ਅਸਤੀਫ਼ਾ ਨਹੀਂ ਦਿੱਤਾ। ਹੁਣ ਸਵਾਲ ਇਹ ਹੈ ਕਿ, ਜੇਕਰ ਜਾਖੜ ਨੇ ਅਸਤੀਫ਼ਾ ਨਹੀਂ ਦਿੱਤਾ, ਉਹ ਭਾਜਪਾ ਤੋਂ ਨਰਾਜ਼ ਨਹੀਂ ਹਨ ਤਾਂ, ਫਿਰ ਵੀ ਉਹ ਭਾਰਤੀ ਜਨਤਾ ਪਾਰਟੀ ਦੀਆਂ ਸੂਬਾਈ ਮੀਟਿੰਗਾਂ ਵਿੱਚ ਕਿਉਂ ਨਹੀਂ ਪਹੁੰਚ ਰਹੇ। ਪੰਜਾਬ ਭਾਜਪਾ ਦੇ ਇੰਚਾਰਜ ਵਿਜੇ ਰੁਪਾਨੀ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਨਾ ਤਾਂ ਅਹੁਦੇ ਤੋਂ ਅਸਤੀਫਾ ਦਿੱਤਾ ਹੈ ਅਤੇ ਨਾ ਹੀ ਪਾਰਟੀ ਨੂੰ ਉਨ੍ਹਾਂ ਦਾ ਅਸਤੀਫਾ ਮਿਲਿਆ ਹੈ। ਸੁਨੀਲ ਜਾਖੜ ਆਪਣੇ ਨਿੱਜੀ ਕੰਮਾਂ ਕਾਰਨ ਦਿੱਲੀ ਵਿੱਚ ਮੌਜੂਦ ਹਨ। ਜਾਖੜ ਪੰਜਾਬ ਵਿੱਚ ਪਾਰਟੀ ਦੇ ਮੁਖੀ ਹਨ, ਉਹ ਭਾਜਪਾ ਦੀਆਂ ਆਉਣ ਵਾਲੀਆਂ ਮੀਟਿੰਗਾਂ ਵਿੱਚ ਜ਼ਰੂਰ ਸ਼ਾਮਲ ਹੋਣਗੇ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।