ਸਕੂਲਾਂ ਨੇ ਸਿੱਖਿਆ ਬੋਰਡ ਦੇ ਸਡਿਊਲ ਮੁਤਾਬਕ ਕੰਮ ਨਾ ਕੀਤਾ ਤਾਂ ਹੋਵੇਗੀ ਕਾਰਵਾਈ

ਸਿੱਖਿਆ \ ਤਕਨਾਲੋਜੀ ਪੰਜਾਬ

ਐੱਸ.ਏ.ਐੱਸ ਨਗਰ  01 ਅਕਤੂਬਰ, ਦੇਸ਼ ਕਲਿੱਕ ਬਿਓਰੋ :

ਬੋਰਡ ਦਫਤਰ ਦੀਆਂ ਪ੍ਰੀਖਿਆ ਸਾਖਾਵਾਂ ਵਲੋਂ ਵੱਖ ਵੱਖ ਕਾਰਜਾਂ ਜਿਵੇਂ ਕਿ ਪ੍ਰੀਖਿਆ ਫਾਰਮ, ਪ੍ਰੀਖਿਆ ਫੀਸ ਭਰਨ ਸਬੰਧੀ, CCE/INA ਦੇ ਅੰਕ ਅਪਲੋਡ ਕਰਨ ਸਬੰਧੀ, ਚੌਣਵੇਂ ਵਿਸ਼ੇ ਦੇ ਲਿਖਤੀ ਪ੍ਰਯੋਗੀ ਅੰਕ ਆਨਲਾਈਨ ਅਪਲੋਡ ਕਰਨ ਸਬੰਧੀ, ਪ੍ਰੀਖਿਆਰਥੀਆਂ ਦੇ ਵੇਰਵੇ, ਫੋਟੋ ਵਿਸ਼ਿਆਂ/ਸਟਰੀਮ ਆਦਿ ਦੀਆ ਸੋਧਾਂ ਸਬੰਧੀ ਸਡਿਊਲ ਜਾਰੀ ਕੀਤੇ ਜਾਂਦੇ ਹਨ, ਪ੍ਰੰਤੂ ਕੁਝ ਸਕੂਲ ਬੋਰਡ ਵਲੋਂ ਨਿਰਧਾਰਿਤ ਕੀਤੇ ਗਏ ਸਡਿਊਲ ਦੀ ਸਖਤੀ ਨਾਲ ਪਾਲਣਾ ਨਹੀਂ ਕਰਦੇ, ਜਿਸ ਕਾਰਨ ਬੋਰਡ ਦਫਤਰ ਵਲੋਂ ਸਮਾਂ ਬੱਧ ਕੀਤੇ ਜਾਣ ਵਾਲੇ ਕਾਰਜਾਂ ਵਿੱਚ ਖੜੋਤ/ਵਿਘਨ ਪੈਂਦਾ ਹੈ ਅਤੇ ਨਤੀਜਾ ਘੋਸ਼ਿਤ ਕਰਨ ਵਿੱਚ ਬੇਲੋੜੀ ਦੇਰੀ ਹੁੰਦੀ ਹੈ। ਜਿਸ ਨਾਲ ਬੋਰਡ ਦਫਤਰ ਅਤੇ ਆਮ ਪਬਲਿਕ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ।

ਅਕਾਦਮਿਕ ਸਾਲ 2024-25 ਦੌਰਾਨ ਵੀ ਦਫਤਰ ਵਲੋਂ ਵੱਖ ਵੱਖ ਕਾਰਜਾਂ ਲਈ ਸਡਿਊਲ ਨਿਰਧਾਰਿਤ ਕੀਤੇ ਜਾ ਰਹੇ ਹਨ, ਜਿਸ ਵਿੱਚ ਸਕੂਲਾਂ ਨੂੰ ਕਾਰਜ ਮੁਕੰਮਲ ਕਰਨ ਲਈ ਉਚਿਤ ਸਮਾਂ ਦਿੱਤਾ ਜਾ ਰਿਹਾ ਹੈ। ਸ਼ਡਿਊਲ ਜਾਰੀ ਕਰਨ ਉਪਰੰਤ ਇਸ ਦੀ ਸੂਚਨਾਂ ਸਕੂਲਾਂ ਦੀ ਲਾਗ-ਇੰਨ ਆਈ.ਡੀ ਅਤੇ ਬੋਰਡ ਦਫ਼ਤਰ ਦੀ ਵੈਬ-ਸਾਈਟ ਤੇ ਉਪਲੱਬਧ ਹੋਵੇਗੀ, ਜੇਕਰ ਕਿਸੇ ਸੰਸਥਾ/ਸਕੂਲ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਸਮੇਂ ਸਿਰ ਕਾਰਵਾਈ ਨਹੀਂ ਕੀਤੀ ਜਾਂਦੀ, ਤਾਂ ਇਸ ਦੀ ਸਾਰੀ ਅਣਗਹਿਲੀ ਲਈ ਸਕੂਲ ਜਿੰਮੇਵਾਰ ਹੋਵੇਗਾ। ਅਜਿਹੀ ਸੂਰਤ ਵਿੱਚ ਬੋਰਡ ਨਾਲ ਸਬੰਧਤ ਐਸੋਸੀਏਟਡ/ਐਫੀਲਿਏਟਡ ਸੰਸਥਾਵਾਂ ਵਿਰੁੱਧ ਐਫੀਲਿਏਸ਼ਨ ਵਿਨਿਯਮਾਂ ਅਧੀਨ ਵਿਧੀ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸੇ ਤਰਾਂ ਸਰਕਾਰੀ ਸਕੂਲਾਂ ਦੇ ਕੇਸਾਂ ਵਿੱਚ ਸਬੰਧਤ ਸਕੂਲਾਂ ਦੇ ਪ੍ਰਿੰਸੀਪਲ/ਮੁੱਖ ਅਧਿਆਪਕ ਵਿਰੁੱਧ ਵਿਨਿਯਮਾਂ ਅਧੀਨ ਵਿਧੀ ਅਨੁਸਾਰ ਕਾਰਵਾਈ ਕਰਨ ਲਈ ਡਾਇਰੈਕਟਰ ਸਿੱਖਿਆ ਵਿਭਾਗ (ਸੈਕੰਡਰੀ/ ਐਲੀਮੈਂਟਰੀ ) ਨੂੰ ਲਿਖ ਕੇ ਭੇਜਿਆ ਜਾਵੇਗਾ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।