ਸ਼੍ਰੀਨਗਰ, 1 ਅਕਤੂਬਰ, ਦੇਸ਼ ਕਲਿਕ ਬਿਊਰੋ :
ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਆਖਰੀ ਅਤੇ ਤੀਜੇ ਪੜਾਅ ‘ਚ ਅੱਜ ਮੰਗਲਵਾਰ (1 ਅਕਤੂਬਰ) ਨੂੰ 7 ਜ਼ਿਲਿਆਂ ਦੀਆਂ 40 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਹੋਵੇਗੀ। ਇਸ ਵਿੱਚ 39.18 ਲੱਖ ਵੋਟਰ ਸ਼ਾਮਲ ਹੋਣਗੇ।
ਤੀਜੇ ਪੜਾਅ ਦੀਆਂ 40 ਸੀਟਾਂ ਵਿੱਚੋਂ 24 ਜੰਮੂ ਡਿਵੀਜ਼ਨ ਦੀਆਂ ਅਤੇ 16 ਕਸ਼ਮੀਰ ਘਾਟੀ ਦੀਆਂ ਹਨ। ਚੋਣ ਕਮਿਸ਼ਨ ਮੁਤਾਬਕ ਆਖਰੀ ਪੜਾਅ ‘ਚ 415 ਉਮੀਦਵਾਰ ਮੈਦਾਨ ‘ਚ ਹਨ। ਇਨ੍ਹਾਂ ਵਿੱਚੋਂ 387 ਪੁਰਸ਼ ਅਤੇ 28 ਮਹਿਲਾ ਉਮੀਦਵਾਰ ਹਨ।
ਤੀਜੇ ਪੜਾਅ ਵਿੱਚ 169 ਉਮੀਦਵਾਰ ਕਰੋੜਪਤੀ ਹਨ ਅਤੇ 67 ਉਮੀਦਵਾਰਾਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ ਹਨ। ਜੰਮੂ ਦੇ ਨਗਰੋਟਾ ਤੋਂ ਭਾਜਪਾ ਉਮੀਦਵਾਰ ਦੇਵੇਂਦਰ ਸਿੰਘ ਰਾਣਾ ਕੋਲ ਸਭ ਤੋਂ ਵੱਧ 126 ਕਰੋੜ ਰੁਪਏ ਦੀ ਜਾਇਦਾਦ ਹੈ।
Published on: ਅਕਤੂਬਰ 1, 2024 7:42 ਪੂਃ ਦੁਃ