ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਨੂੰ ਲੈ ਕੇ ਦਾਣਾ ਮੰਡੀ ਵਿੱਚ ਕੀਤੀ ਮੀਟਿੰਗ

ਪੰਜਾਬ

ਮੋਰਿੰਡਾ 01 ਅਕਤੂਬਰ (ਭਟੋਆ)

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਮੋਰਿੰਡਾ ਦੀ ਇੱਕ ਅਹਿਮ ਮੀਟਿੰਗ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਦਾਣਾ ਮੰਡੀ ਮੋਰਿੰਡਾ ਵਿਖੇ ਬਲਾਕ ਪ੍ਰਧਾਨ ਗੁਰਚਰਨ ਸਿੰਘ ਢੋਲਣ ਮਾਜਰਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਚਲਾਕੀ,  ਜ਼ਿਲ੍ਹਾ ਸਲਾਹਕਾਰ ਮੈਂਬਰ ਕਰਨੈਲ ਸਿੰਘ ਡੂਮਛੇੜੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।

 ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਯੂਨੀਅਨ ਦੇ ਪ੍ਰੈੱਸ ਸਕੱਤਰ ਜਸਵਿੰਦਰ ਸਿੰਘ ਕਾਈਨੌਰ ਨੇ ਦੱਸਿਆ ਕਿ ਮੀਟਿੰਗ ਵਿੱਚ ਝੋਨੇ ਦੀ ਖਰੀਦ ਨੂੰ ਲੈ ਕੇ  ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਐਲਾਨ ਅਨੁਸਾਰ ਅੱਜ ਝੋਨੇ ਦੀ ਖਰੀਦ ਸ਼ੁਰੂ ਨਾ ਹੋਣ ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ। ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਆੜਤੀਆਂ ਤੇ ਸ਼ੈਲਰ ਮਾਲਕਾਂ ਨਾਲ ਗੱਲਬਾਤ ਕਰਕੇ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕਰਵਾਈ ਜਾਵੇ।ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਚਲਾਕੀ ਨੇ ਕਿਸਾਨਾਂ ਨੂੰ ਮੰਡੀ ਵਿੱਚ ਝੋਨਾ ਸੁਕਾ ਅਤੇ ਸਰਕਾਰ ਵੱਲੋ ਨਿਰਧਾਰਤ ਮਾਪਦੰਡਾਂ ਅਨੁਸਾਰ 17% ਨਮੀ ਵਾਲਾ  ਝੋਨਾ ਲਿਆਉਣ ਦੀ ਅਪੀਲ ਕੀਤੀ ਤਾਂ ਕਿ ਵਿਕਰੀ ਸਮੇਂ ਆਉਣ ਵਾਲੀ ਦਿੱਕਤ ਅਤੇ ਮੰਡੀ ਵਿੱਚ ਹੋਣ ਵਾਲੀ ਖੱਜਲ ਖੁਆਰੀ ਤੋਂ ਬਚਿਆ ਜਾ ਸਕੇ। ਜ਼ਿਲ੍ਹਾ ਪ੍ਰਧਾਨ ਨੇ ਆੜਤੀਆਂ ਨੂੰ ਵੀ ਆਪਣੇ ਕੰਡੇ ਸਰਕਾਰੀ ਮਿਆਰ ਅਨੁਸਾਰ ਸਹੀ ਰੱਖਣ ਲਈ ਕਿਹਾ ਤਾਂ ਜੋ ਕਿਸੇ ਵੀ ਕਿਸਾਨ ਨਾਲ ਝੋਨੇ ਦੀ ਖਰੀਦ ਸਮੇਂ ਕਿਸੇ ਵੀ ਗੜਬੜ ਦੀ ਕੋਈ ਸੰਭਾਵਨਾ ਨਾ ਰਹੇ।

 ਉਹਨਾਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦੀ ਵੀ ਅਪੀਲ ਕੀਤੀ।. ਉਹਨਾਂ ਕਿਸਾਨਾਂ ਨੂੰ ਦੱਸਿਆ ਕਿ ਆਉਣ ਵਾਲੇ ਇੱਕ ਦੋ ਦਿਨਾਂ ਵਿੱਚ ਪਰਾਲੀ ਨੂੰ ਸੰਭਾਲਣ ਵਾਲੇ ਬੇਲਰ ਕਿਸਾਨਾਂ ਨੂੰ ਮੁਹਈਆ ਕਰਵਾ ਦਿੱਤੇ ਜਾਣਗੇ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਗੁਰਚਰਨ ਸਿੰਘ ਢੋਲਣ ਮਾਜਰਾ ਨੇ ਕਿਹਾ ਕਿ ਖਰੀਦ ਏਜੰਸੀਆਂ, ਮਾਰਕੀਟ ਕਮੇਟੀ,  ਆੜਤੀਆਂ, ਤੇ  ਸ਼ੈਲਰ ਮਾਲਕਾਂ ਦਾ ਝੋਨੇ ਦੀ ਨਮੀ ਨੂੰ  ਮਾਪਣ ਵਾਲਾ ਮੀਟਰ ਇੱਕ ਸਮਾਨ ਹੋਣਾ ਚਾਹੀਦਾ ਹੈ , ਜਿਹੜਾ ਕਿ ਮਾਰਕੀਟ ਕਮੇਟੀ ਦੇ ਮੀਟਰ ਨਾਲ ਮਿਲਦਾ ਹੋਵੇ । ਉਹਨਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਆੜਤੀਆਂ ਅਤੇ ਸ਼ੈਲਰ ਮਾਲਕਾਂ ਦੇ  ਚਾਵਲ ਸਟੋਰ ਕਰਨ   ਦਾ ਠੋਸ ਹੱਲ ਕੀਤਾ ਜਾਵੇ ਤਾਂ ਕਿ ਕਿਸਾਨਾਂ ਨੂੰ ਝੋਨੇ ਦੀ ਖਰੀਦ ਅਤੇ ਲਿਫਟਿੰਗ ਸਬੰਧੀ ਮੰਡੀ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਹਨਾਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਜੇਕਰ ਸਰਕਾਰ ਨੇ ਉਪਰੋਕਤ ਮੰਗਾਂ ਵੱਲ ਕੋਈ ਧਿਆਨ ਨਾ ਦਿੱਤਾ ਤਾਂ ਯੂਨੀਅਨ ਵੱਲੋਂ ਸੰਘਰਸ਼ ਸ਼ੁਰੂ ਕਰਨ ਤੋਂ ਵੀ ਗੁਰੇਜ਼ ਨਹੀਂ ਕੀਤਾ ਜਾਵੇਗਾ। ਯੂਨੀਅਨ ਦੇ ਪ੍ਰੈੱਸ ਸਕੱਤਰ ਨੇ ਦੱਸਿਆ ਕਿ ਇਸ ਮੀਟਿੰਗ ਉਪਰੰਤ ਮਾਰਕੀਟ ਕਮੇਟੀ ਦੇ ਸਕੱਤਰ ਰਵਿੰਦਰ ਸਿੰਘ ਅਤੇ ਮੰਡੀ ਸੁਪਰਵਾਈਜ਼ਰ ਜਸਵੰਤ ਸਿੰਘ ਨਾਲ ਵੀ ਜਥੇਬੰਦੀ ਵੱਲੋਂ ਮੀਟਿੰਗ ਕੀਤੀ,  ਜਿਨਾਂ ਦੱਸਿਆ ਕਿ ਛੇਤੀ ਹੀ ਆੜਤੀਆਂ ਦੀ ਹੜਤਾਲ ਦੇ ਖਤਮ ਹੋਣ ਦੇ ਅਸਾਰ ਹਨ ਅਤੇ ਝੋਨੇ ਦੀ ਖਰੀਦ ਨੂੰ ਲੈ ਕੇ ਮੰਡੀ ਵਿੱਚ ਸਾਰੇ ਪ੍ਰਬੰਧ ਮੁਕੰਮਲ ਹਨ।

ਇਸ ਮੌਕੇ ਹੋਰਨਾ ਤੋ ਇਲਾਵਾ ਕੇਵਲ ਸਿੰਘ ਉਦਿੰਦ ਅਵਤਾਰ ਸਿੰਘ ਢੰਗਰਾਲੀ, ਇਕਬਾਲ ਸਿੰਘ ਡੂਮਛੇੜੀ, ਤਰਲੋਚਨ ਸਿੰਘ ਤਾਜਪੁਰ ਜਗਤਾਰ ਸਿੰਘ ਖੈਰਪੁਰ ਸ਼ਾਦੀ ਸਿੰਘ ਨਿਰਮਲ ਸਿੰਘ ਭਾਗ ਸਿੰਘ ਤੇ ਗੁਰਪ੍ਰੀਤ ਸਿੰਘ ਉਇਦ ਸੁਖਜੀਤ ਸਿੰਘ ਕੋਟਲੀ ਗੁਰਦੀਪ ਸਿੰਘ ਰਜਿੰਦਰ ਸਿੰਘ ਬਲਦੇਵ ਸਿੰਘ ਸੁਰਜੀਤ ਸਿੰਘ ਸ਼ਰਨਜੀਤ ਸਿੰਘ ਰਸੂਲਪੁਰ ਅਮਨਦੀਪ ਸਿੰਘ ਕਰਨੈਲ ਸਿੰਘ ਪਰਮਜੀਤ ਸਿੰਘ ਕਾਂਜਲਾ ਰਘਬੀਰ ਸਿੰਘ ਗੁਰਪਾਲ ਸਿੰਘ ਕਾਈਨੋਰ ਬਲਜੀਤ ਸਿੰਘ ਦੁਮਣਾ ਅਵਤਾਰ ਸਿੰਘ ਢੰਘਰਾਲੀ ਹਰਨ ਸਿੰਘ ਬਲਜੀਤ ਸਿੰਘ ਗੁਰਪ੍ਰੀਤ ਸਿੰਘ ਮਹਿੰਦਰ ਸਿੰਘ ਢੋਲਣ ਮਾਜਰਾ ਅਮਰਜੀਤ ਸਿੰਘ ਬਲਜੀਤ ਸਿੰਘ ਮਾਜਰੀ ਬਲਦੇਵ ਸਿੰਘ ਦਰਸ਼ਨ ਸਿੰਘ ਬੰਗੀਆਂ ਅਤੇ ਨੰਬਰਦਾਰ ਸਵਰਨ ਸਿੰਘ ਬਡਾਲੀ ਯਾਦ ਵੀ ਹਾਜ਼ਰ ਸਨ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।