ਨਵੀਂ ਦਿੱਲੀ, 1 ਅਕਤੂਬਰ, ਦੇਸ਼ ਕਲਿਕ ਬਿਊਰੋ :
ਦਿੱਲੀ ਦੇ ਉੱਤਮ ਨਗਰ ਗੁਰਦੁਆਰੇ ਦੇ ਬਾਹਰ ਖੜ੍ਹੀ ਗੱਡੀ ‘ਤੇ ਅਣਪਛਾਤੇ ਬਦਮਾਸ਼ਾਂ ਵੱਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਬਦਮਾਸ਼ਾਂ ਨੇ ਗੈਂਗਸਟਰ ਗੋਗੀ ਮਾਨ ਦੇ ਨਾਂ ‘ਤੇ ਧਮਕੀ ਭਰਿਆ ਨੋਟ ਵੀ ਛੱਡਿਆ ਹੈ।
ਜਾਣਕਾਰੀ ਅਨੁਸਾਰ ਸੋਮਵਾਰ ਰਾਤ 9.30 ਵਜੇ ਦੇ ਕਰੀਬ ਇੱਕ ਬਦਮਾਸ਼ ਨੇ ਪੀੜਤ ਭਾਜਪਾ ਸਿੱਖ ਆਗੂ ਰਮਨਜੋਤ ਸਿੰਘ ਦੀ ਕਾਰ ‘ਤੇ ਗੋਲੀਆਂ ਚਲਾ ਦਿੱਤੀਆਂ ਅਤੇ ਧਮਕੀ ਭਰਿਆ ਨੋਟ ਸੁੱਟ ਕੇ ਫਰਾਰ ਹੋ ਗਿਆ।
ਪੀੜਤ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਸ ਨੂੰ ਇਕ ਅੰਤਰਰਾਸ਼ਟਰੀ ਨੰਬਰ ਤੋਂ ਖਾਲਿਸਤਾਨੀਆਂ ਦੇ ਨਾਂ ‘ਤੇ ਧਮਕੀ ਭਰੀ ਕਾਲ ਆਈ ਸੀ, ਜਿਸ ਬਾਰੇ ਉਸ ਨੇ ਪੁਲਸ ਨੂੰ ਸ਼ਿਕਾਇਤ ਵੀ ਕੀਤੀ ਸੀ।
ਇਸ ਤੋਂ ਬਾਅਦ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ। ਹਾਲਾਂਕਿ ਮੌਕੇ ‘ਤੇ ਪੁਲਸ ਨੂੰ ਗੋਲੀ ਦਾ ਕੋਈ ਖੋਲ ਬਰਾਮਦ ਨਹੀਂ ਹੋਇਆ ਅਤੇ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : ਬਾਲੀਵੁੱਡ ਅਦਾਕਾਰ ਗੋਵਿੰਦਾ ਨੂੰ ਲੱਗੀ ਗੋਲੀ, ਹਸਪਤਾਲ ਦਾਖਲ
Published on: ਅਕਤੂਬਰ 1, 2024 10:35 ਪੂਃ ਦੁਃ