ਬਰੇਲੀ, 2 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਪਟਾਕਾ ਫੈਕਟਰੀ ਵਿੱਚ ਧਮਾਕਾ ਹੋਣ ਕਾਰਨ ਵਾਪਰੀ ਘਟਨਾ ਵਿੱਚ 5 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਹੋਰ ਕਈ ਜ਼ਖਮੀ ਹੋ ਗਏ। ਉਤਰ ਪ੍ਰਦੇਸ਼ ਦੇ ਜ਼ਿਲ੍ਹਾ ਬਰੇਲੀ ਦੀ ਇਕ ਪਟਾਕਾ ਫੈਕਟਰੀ ਵਿੱਚ ਧਮਾਕਾ ਹੋ ਗਿਆ, ਜਿਸ ਕਾਰਨ ਆਲੇ ਦੁਆਲੇ ਦੇ ਕਈ ਘਰ ਡਿੱਗ ਗਈ। ਘਰ ਡਿੱਗਣ ਕਾਰਨ ਮਲਬੇ ਹੇਠ ਦੱਬਣ ਕਾਰਨ 5 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਹੋਰ ਕਈ ਦੇ ਦੱਬੇ ਹੋਣ ਦਾ ਖਦਾਸਾ ਹੈ। ਇਸ ਘਟਨਾ ਦਾ ਪਤਾ ਚਲਦਿਆ ਹੀ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ਉਤੇ ਪਹੁੰਚ ਗਈਆਂ।
ਦੱਸਿਆ ਜਾ ਰਿਹਾ ਹੈ ਕਿ ਪਿੰਡ ਕਲਿਆਣਪੁਰ ਵਿਖੇ ਰਿਹਾਇਸ਼ੀ ਇਲਾਕੇ ਵਿੱਚ ਗੈਰ ਕਾਨੂੰਨੀ ਪਟਾਕਿਆ ਦੀ ਫੈਕਟਰੀ ਚਲ ਰਹੀ ਸੀ। ਅੱਜ ਜਦੋਂ ਇਹ ਧਮਾਕਾ ਹੋਇਆ ਤਾਂ ਮਾਲਕ ਰਹਿਮਾਨ ਦਾ ਘਰ ਪੂਰੀ ਤਰ੍ਹਾ ਮਲਬੇ ਵਿੱਚ ਬਦਲ ਗਿਆ। ਇਸ ਦੇ ਨਾਲ ਹੀ 8 ਹੋਰ ਘਰ ਲਪੇਟ ਵਿੱਚ ਹਾ ਗਿਆ। ਪੁਲਿਸ ਅਤੇ ਪ੍ਰਸ਼ਾਸਨ ਦੇ ਉਚ ਅਧਿਕਾਰੀ ਵੀ ਮੌਕੇ ਉਤੇ ਪਹੁੰਚ ਗਏ।
Published on: ਅਕਤੂਬਰ 2, 2024 9:58 ਬਾਃ ਦੁਃ