ਪੰਜਾਬ ‘ਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ‘ਤੇ ਲੱਗੀ ਪਾਬੰਦੀ

ਪੰਜਾਬ


ਚੰਡੀਗੜ੍ਹ, 2 ਅਕਤੂਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਸ਼ਾਂਤੀਪੂਰਵਕ ਕਰਵਾਉਣ ਲਈ ਪੁਲਿਸ ਵਿਭਾਗ ਨੇ ਵੱਡਾ ਫੈਸਲਾ ਲਿਆ ਹੈ। ਸਾਰੇ ਪੁਲਿਸ ਅਧਿਕਾਰੀਆਂ ਦੀ 15 ਅਕਤੂਬਰ ਤੱਕ ਛੁੱਟੀ ‘ਤੇ ਰੋਕ ਲਗਾ ਦਿੱਤੀ ਗਈ ਹੈ। ਛੁੱਟੀ ਸਿਰਫ਼ ਵਿਸ਼ੇਸ਼ ਹਾਲਤਾਂ ਵਿੱਚ ਹੀ ਮਨਜ਼ੂਰ ਕੀਤੀ ਜਾਵੇਗੀ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਨਿਯਮਾਂ ਦੀ ਉਲੰਘਣਾ ਕਰਨ ‘ਤੇ ਕਾਰਵਾਈ ਵੀ ਕੀਤੀ ਜਾਵੇਗੀ।
ਇਸ ਸਮੇਂ ਰਾਜ ਵਿੱਚ 13937 ਗ੍ਰਾਮ ਪੰਚਾਇਤਾਂ ਹਨ। ਜਿਨ੍ਹਾਂ ਵਿੱਚ ਚੋਣਾਂ ਕਰਵਾਈਆਂ ਜਾ ਰਹੀਆਂ ਹਨ। 15 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਕੁੱਲ 1 ਕਰੋੜ 33 ਲੱਖ ਵੋਟਰ ਆਪਣੀ ਵੋਟ ਪਾਉਣਗੇ। ਚੋਣਾਂ ਵਿੱਚ 96 ਹਜ਼ਾਰ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਚੋਣਾਂ ਸ਼ਾਂਤੀਪੂਰਵਕ ਕਰਵਾਉਣਾ ਵੀ ਸਰਕਾਰ ਲਈ ਚੁਣੌਤੀ ਹੈ।ਹਾਲਾਂਕਿ ਪਿੰਡਾਂ ਵਿੱਚ ਮਾਹੌਲ ਖ਼ਰਾਬ ਨਾ ਹੋਵੇ ਇਸ ਲਈ ਸਰਕਾਰ ਨੇ ਆਪਣੇ ਪੱਧਰ ‘ਤੇ ਉਪਰਾਲੇ ਕੀਤੇ ਹਨ।ਪਾਰਟੀ ਦੇ ਚੋਣ ਨਿਸ਼ਾਨ ‘ਤੇ ਚੋਣਾਂ ਨਾ ਕਰਵਾਉਣ ਦਾ ਪ੍ਰਸਤਾਵ ਵਿਧਾਨ ਸਭਾ ‘ਚ ਪਾਸ ਕਰਕੇ ਲਾਗੂ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਕੋਸ਼ਿਸ਼ ਹੈ ਕਿ ਚੋਣਾਂ ਸਰਬਸੰਮਤੀ ਨਾਲ ਕਰਵਾਈਆਂ ਜਾਣ। ਪਰ ਇਸ ਤੋਂ ਬਾਅਦ ਵੀ ਕਈ ਥਾਵਾਂ ‘ਤੇ ਮਾਹੌਲ ਤਣਾਅਪੂਰਨ ਹੁੰਦਾ ਜਾ ਰਿਹਾ ਹੈ।
ਪੰਚਾਇਤੀ ਚੋਣਾਂ ਲਈ ਰਾਜ ਚੋਣ ਕਮਿਸ਼ਨ ਨੇ ਆਪਣੇ ਦਫ਼ਤਰ ਐਸ.ਸੀ.ਓ. ਨੰਬਰ 49, ਸੈਕਟਰ 17-ਈ, ਚੰਡੀਗੜ੍ਹ ਵਿੱਚ ਇੱਕ ਕੰਟਰੋਲ ਰੂਮ ਸਥਾਪਤ ਕੀਤਾ ਹੈ। ਇਸ ਤੋਂ ਇਲਾਵਾ ਲੋਕਾਂ ਦੀ ਸਹੂਲਤ ਲਈ ਵਿਸ਼ੇਸ਼ ਨੰਬਰ ਸ਼ੁਰੂ ਕੀਤਾ ਗਿਆ ਹੈ। ਜਿੱਥੇ ਹਰ ਰੋਜ਼ ਸਵੇਰੇ 8.30 ਤੋਂ ਰਾਤ 9 ਵਜੇ ਤੱਕ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਂਦੀਆਂ ਹਨ। ਕੰਟਰੋਲ ਰੂਮ ਨਾਲ ਸੰਪਰਕ ਕਰਨ ਲਈ ਲੋਕਾਂ ਨੂੰ ਲੈਂਡਲਾਈਨ ਨੰਬਰ 0172-2771326 ‘ਤੇ ਕਾਲ ਕਰਨੀ ਪਵੇਗੀ। ਇਸ ਤੋਂ ਇਲਾਵਾ ਵਿਭਾਗ ਦੀ ਵੈੱਬਸਾਈਟ ‘ਤੇ ਵੀ ਜਾਣਕਾਰੀ ਅਪਲੋਡ ਕੀਤੀ ਗਈ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

1 thought on “ਪੰਜਾਬ ‘ਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ‘ਤੇ ਲੱਗੀ ਪਾਬੰਦੀ

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।