ਚੰਡੀਗੜ੍ਹ, 2 ਅਕਤੂਬਰ, ਦੇਸ਼ ਕਲਿਕ ਬਿਊਰੋ :
ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਪੈਰੋਲ ਮਿਲ ਗਈ ਹੈ। ਉਹ ਅੱਜ ਬੁੱਧਵਾਰ ਸਵੇਰੇ ਭਾਰੀ ਸੁਰੱਖਿਆ ਵਿਚਕਾਰ ਰੋਹਤਕ ਦੀ ਸੁਨਾਰੀਆ ਜੇਲ੍ਹ ‘ਚੋਂ ਬਾਹਰ ਆਇਆ। ਚੋਣ ਕਮਿਸ਼ਨ ਨੇ ਉਨ੍ਹਾਂ ਨੂੰ 3 ਸ਼ਰਤਾਂ ‘ਤੇ 20 ਦਿਨਾਂ ਦੀ ਪੈਰੋਲ ਦਿੱਤੀ ਹੈ।
ਇਹ ਵੀ ਪੜ੍ਹੋ ; ਪੰਜਾਬ ‘ਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ‘ਤੇ ਲੱਗੀ ਪਾਬੰਦੀ
ਇੱਥੇ ਰਾਮ ਰਹੀਮ ਨੂੰ ਪੈਰੋਲ ਮਿਲਣ ਦਾ ਵਿਰੋਧ ਵੀ ਹੋਇਆ ਸੀ। ਕਾਂਗਰਸ ਨੇ ਭਾਰਤੀ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਆਪਣਾ ਇਤਰਾਜ਼ ਜ਼ਾਹਰ ਕੀਤਾ ਸੀ, ਪਰ ਉਸ ਦੇ ਇਤਰਾਜ਼ ਨੂੰ ਨਜ਼ਰਅੰਦਾਜ਼ ਕਰ ਦਿੱਤਾ ਗਿਆ ਹੈ। ਜਿਕਰਯੋਗ ਹੈ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 30 ਸਤੰਬਰ ਨੂੰ ਚੋਣ ਕਮਿਸ਼ਨ ਨੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀ ਪੈਰੋਲ ਨੂੰ ਮਨਜ਼ੂਰੀ ਦੇ ਦਿੱਤੀ ਸੀ।