ਜੈਪੁਰ, 2 ਅਕਤੂਬਰ, ਦੇਸ਼ ਕਲਿਕ ਬਿਊਰੋ :
ਜੈਪੁਰ, ਬੀਕਾਨੇਰ ਅਤੇ ਕੋਟਾ ਸਮੇਤ ਰਾਜਸਥਾਨ ਦੇ 7 ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਨ੍ਹਾਂ ਸਟੇਸ਼ਨਾਂ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਯਾਤਰੀਆਂ ਅਤੇ ਰੇਲ ਗੱਡੀਆਂ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਕਿਸੇ ਵੀ ਤਰ੍ਹਾਂ ਦੀ ਕੋਈ ਸ਼ੱਕੀ ਚੀਜ਼ ਨਹੀਂ ਮਿਲੀ ਹੈ।
ਰੇਲਵੇ ਦੇ ਸੀਪੀਆਰਓ ਕੈਪਟਨ ਸ਼ਸ਼ੀ ਕਿਰਨ ਨੇ ਦੱਸਿਆ ਕਿ ਹਨੂੰਮਾਨਗੜ੍ਹ ਦੇ ਸੁਪਰਡੈਂਟ ਨੂੰ ਪੱਤਰ ਮਿਲਿਆ ਹੈ। ਪੱਤਰ ਵਿੱਚ ਜੈਪੁਰ, ਸ਼੍ਰੀਗੰਗਾਨਗਰ, ਜੋਧਪੁਰ, ਬੀਕਾਨੇਰ, ਕੋਟਾ ਅਤੇ ਬੂੰਦੀ ਰੇਲਵੇ ਸਟੇਸ਼ਨਾਂ ਤੋਂ ਇਲਾਵਾ ਬੀਕਾਨੇਰ ਡਿਵੀਜ਼ਨ ਦੇ ਹਨੂੰਮਾਨਗੜ੍ਹ ਰੇਲਵੇ ਸਟੇਸ਼ਨ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ।
Published on: ਅਕਤੂਬਰ 2, 2024 12:10 ਬਾਃ ਦੁਃ