ਜੇਲ੍ਹੋਂ ਬਾਹਰ ਆ ਕੇ ਡੇਰਾ ਸਿਰਸਾ ਮੁਖੀ ਨੇ ਸ਼ਰਧਾਲੂਆਂ ਨੂੰ ਘਰਾਂ ‘ਚ ਰਹਿ ਕੇ ਸੇਵਾ-ਸਿਮਰਨ ਕਰਨ ਲਈ ਕਿਹਾ

ਰਾਸ਼ਟਰੀ


ਬਰਨਾਵਾ, 3 ਅਕਤੂਬਰ, ਦੇਸ਼ ਕਲਿਕ ਬਿਊਰੋ :
ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਬੁੱਧਵਾਰ ਨੂੰ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆਇਆ ਹੈ। ਉਸ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ। ਉਹ ਉੱਤਰ ਪ੍ਰਦੇਸ਼ ਦੇ ਬਰਨਾਵਾ ਡੇਰੇ ਪਹੁੰਚ ਗਿਆ ਹੈ।
ਇਸ ਗੱਲ ਦੀ ਪੁਸ਼ਟੀ ਡੇਰਾ ਪ੍ਰਬੰਧਕਾਂ ਨੇ ਕੀਤੀ ਹੈ। ਡੇਰਾ ਮੈਨੇਜਮੈਂਟ ਨੇ ਅਧਿਕਾਰਤ ਐਕਸ ਪੋਸਟ ‘ਤੇ ਰਾਮ ਰਹੀਮ ਦੀ ਤਸਵੀਰ ਜਾਰੀ ਕੀਤੀ ਹੈ, ਜਿਸ ‘ਚ ਉਹ ਚਿੱਟੇ ਕੁੜਤੇ ‘ਚ ਨਜ਼ਰ ਆ ਰਿਹਾ ਹੈ।
ਡੇਰਾ ਪ੍ਰਬੰਧਕਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਪੋਸਟ ਲਿਖਿਆ ਹੈ ਕਿ ਸੰਤ ਡਾ: ਗੁਰਮੀਤ ਰਾਮ ਰਹੀਮ ਸਿੰਘ ਇੰਸਾਂ ਬਰਨਾਵਾ (ਯੂ.ਪੀ.) ਡੇਰੇ ਵਿਖੇ ਪਹੁੰਚ ਗਏ ਹਨ ਅਤੇ ਉਨ੍ਹਾਂ ਨੇ ਸਮੂਹ ਸਾਧ ਸੰਗਤ ਨੂੰ ਅਸ਼ੀਰਵਾਦ ਦਿੱਤਾ ਹੈ ਅਤੇ ਉਹਨਾਂ ਦਾ ਹਾਲ-ਚਾਲ ਪੁੱਛਿਆ ਹੈ।ਉਨ੍ਹਾਂ ਆਪਣੇ ਸ਼ਰਧਾਲੂਆਂ ਨੂੰ ਕਿਹਾ ਹੈ ਕਿ ਆਪੋ ਆਪਣੇ ਘਰਾਂ ਵਿੱਚ ਰਹਿ ਕੇ ਸੇਵਾ ਅਤੇ ਸਿਮਰਨ ਕਰਨਾ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।