ਲੇਹ ਲਦਾਖ ’ਚ ਪੰਜਾਬ ਦਾ ਜਵਾਨ ਸ਼ਹੀਦ

ਪੰਜਾਬ

ਬਠਿੰਡਾ, 3 ਅਕਤੂਬਰ, ਦੇਸ਼ ਕਲਿੱਕ ਬਿਓਰੋ :

ਬਠਿੰਡਾ ਜ਼ਿਲ੍ਹੇ ਦਾ ਨੌਜਵਾਨ ਲੇਹ ਲਦਾਖ ਵਿਖੇ ਡਿਊਟੀ ਦੌਰਾਨ ਸ਼ਹੀਦ ਹੋਣ ਦੀ ਖਬਰ ਹੈ। ਪਿੰਡ ਜੰਗੀਰਾਣਾ ਦੇ ਨੌਜ਼ਵਾਨ ਗੁਰਦੀਪ ਸਿੰਘ ਸਿੱਖ ਰੈਜੀਮੈਂਟ ਵਿੱਚ ਲੇਹ ਲਖਾਦ ਵਿਖੇ ਡਿਊਟੀ ਨਿਭਾਅ ਰਿਹਾ ਸੀ। ਮਿਲੀ ਜਾਣਕਾਰੀ ਅਨੁਸਾਰ ਗੁਰਦੀਪ ਸਿੰਘ ਕੁਝ ਸਮੇਂ ਤੋਂ ਬਿਮਾਰ ਚਲ ਰਿਹਾ ਸੀ। ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ ਹੋ ਗਈ। ਪਿੰਡ ਵਾਸੀਆਂ ਨੇ ਦੱਸਿਆ ਹੈ ਕਿ ਇਸ ਫੌਜੀ ਨੌਜਵਾਨ ਦਾ ਨਵੰਬਰ ਮਹੀਨੇ ਵਿੱਚ ਵਿਆਹ ਰੱਖਿਆ ਸੀ। ਪਿੰਡ ਵਾਸੀਆਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਨੌਜਵਾਨ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ ਅਤੇ ਇਸ ਦੇ ਨਾਮ ਤੇ ਪਿੰਡ ਵਿੱਚ ਯਾਦਗਾਰ ਬਣਾਈ ਜਾਵੇ। 

ਇਹ ਵੀ ਪੜ੍ਹੋ : ਪੰਜਾਬ ‘ਚ ਪੰਚਾਇਤੀ ਚੋਣਾਂ : ਹਾਈਕੋਰਟ ਨੇ ਸੁਣਾਇਆ ਅਹਿਮ ਫੈਸਲਾ

Leave a Reply

Your email address will not be published. Required fields are marked *