ਕਿਸਾਨ ਅੱਜ ਪੰਜਾਬ ਭਰ ‘ਚ ਰੋਕਣਗੇ ਰੇਲਾਂ

ਪੰਜਾਬ


ਚੰਡੀਗੜ੍ਹ, 3 ਅਕਤੂਬਰ, ਦੇਸ਼ ਕਲਿਕ ਬਿਊਰੋ :
ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਕਈ ਮੁੱਦਿਆਂ ਨੂੰ ਲੈ ਕੇ ਫਰਵਰੀ ਮਹੀਨੇ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਵੱਲੋਂ ਅੱਜ ਵੀਰਵਾਰ ਨੂੰ ਪੰਜਾਬ ਵਿੱਚ ਰੇਲਾਂ ਰੋਕੀਆਂ ਜਾਣਗੀਆਂ। ਸਵੇਰੇ 12:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਰੇਲ ਗੱਡੀਆਂ ਨੂੰ ਰੋਕਿਆ ਜਾਵੇਗਾ। ਸੂਬੇ ਦੇ 22 ਜ਼ਿਲ੍ਹਿਆਂ ਵਿੱਚ 35 ਥਾਵਾਂ ’ਤੇ ਰੇਲ ਗੱਡੀਆਂ ਰੋਕਣ ਦਾ ਪ੍ਰੋਗਰਾਮ ਤਿਆਰ ਕੀਤਾ ਗਿਆ ਹੈ।
ਰੇਲਾਂ ਰੋਕਣ ਦਾ ਪ੍ਰੋਗਰਾਮ ਗੈਰ ਸਿਆਸੀ ਤੇ ਕਿਸਾਨ ਮਜ਼ਦੂਰ ਜਥੇਬੰਦੀ ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਚਲਾਇਆ ਜਾਵੇਗਾ। ਅਜਿਹੇ ‘ਚ ਟਰੇਨਾਂ ‘ਚ ਸਫਰ ਕਰਨ ਵਾਲੇ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਦੌਰਾਨ ਚੰਡੀਗੜ੍ਹ, ਅੰਬਾਲਾ, ਅੰਮ੍ਰਿਤਸਰ ਅਤੇ ਜੰਮੂ ਮਾਰਗ ਪ੍ਰਭਾਵਿਤ ਹੋਣਗੇ।
ਅੱਜ ਫਿਲੌਰ, ਜਲੰਧਰ ਦੇ ਲੋਹੀਆਂ, ਅੰਮ੍ਰਿਤਸਰ ਦੇ ਮਾਨਾਂਵਾਲਾ, ਤਿੰਨ ਥਾਵਾਂ ‘ਤੇ ਫ਼ਿਰੋਜ਼ਪੁਰ, ਫਤਿਹਗੜ੍ਹ ਰੇਲਵੇ ਸਟੇਸ਼ਨ, ਗੁਰਦਾਸਪੁਰ ਬਟਾਲਾ ਸਟੇਸ਼ਨ, ਹੁਸ਼ਿਆਰਪੁਰ, ਦਸੂਹਾ, ਮੁਕੇਰੀਆਂ ਗੜ੍ਹਸ਼ੰਕਰ, ਕਪੂਰਥਲਾ ਸੁਲਤਾਨਪੁਰ ਲੋਧੀ, ਲੁਧਿਆਣਾ ਸਮਰਾਲਾ, ਖੰਨਾ ਰੇਲਵੇ ਟ੍ਰੈਕ ਪ੍ਰਭਾਵਿਤ ਰਹਿਣਗੇ। ਇਸ ਤੋਂ ਇਲਾਵਾ ਰੋਪੜ, ਸੰਗਰੂਰ ਦੇ ਧੂਰੀ, ਤਰਨਤਾਰਨ, ਬਰਨਾਲਾ ਸਟੇਸ਼ਨ, ਮਾਲੇਰਕੋਟਲਾ ਵਿੱਚ ਵੀ ਧਰਨੇ ਦਿੱਤੇ ਜਾਣਗੇ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।