ਕੰਗਨਾ ਰਣੌਤ ਨੇ ਪੰਜਾਬ ਖਿਲਾਫ ਮੁੜ ਉਗਲਿਆ ਜ਼ਹਿਰ

ਪੰਜਾਬ ਰਾਸ਼ਟਰੀ

ਚੰਡੀਗੜ੍ਹ, 3 ਅਕਤੂਬਰ, ਦੇਸ਼ ਕਲਿੱਕ ਬਿਓਰੋ :

ਹਮੇਸ਼ਾ ਵਿਵਾਦਾਂ ਵਿੱਚ ਰਹਿਣ ਵਾਲੀ ਅਦਾਕਾਰਾ ਤੇ ਭਾਜਪਾ ਦੀ ਲੋਕ ਸਭਾ ਮੈਂਬਰ ਕੰਗਨਾ ਰਣੌਤ ਨੇ ਫਿਰ ਤੋਂ ਬਿਨਾਂ ਨਾਮ ਲਏ ਪੰਜਾਬ ਪ੍ਰਤੀ ਜ਼ਹਿਰ ਉਗਲਿਆ ਹੈ। ਕੰਗਨਾ ਰਣੌਤ ਨੇ ਸਟੇਜ ਤੋਂ ਬੋਲਦੇ ਹੋਏ ਪੰਜਾਬ ਦਾ ਨਾਮ ਨਾ ਲਏ ਬਿਨਾਂ ਪੰਜਾਬੀ ਨੂੰ ਨਸ਼ੇੜੀ ਦੱਸਿਆ ਹੈ।

ਲੋਕ ਸਭਾ ਮੈਂਬਰ ਕੰਗਨਾ ਰਣੌਤ ਨੇ ਬਿਨਾਂ ਨਾਮ ਲਏ ਹਿਮਾਚਲ ਪ੍ਰਦੇਸ਼ ਵਿੱਚ ਫੈਲੇ ਨਸ਼ੇ ਲਈ ਪੰਜਾਬ ਨੂੰ ਜ਼ਿੰਮੇਵਾਰ ਦੱਸਿਆ ਹੈ। ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਕੰਗਨਾ ਰਣੌਤ ਨੇ ਕਿਹਾ ਕਿ ਸਾਡੇ ਅੱਗੇ ਅਤੇ ਪਿੱਛੇ ਰਾਜਾਂ ਤੋਂ ਇੱਥੇ ਨਵੀਆਂ ਚੀਜ਼ਾਂ ਆਉਣੀਆਂ ਸ਼ੁਰੂ ਹੋ ਜਾਂਦੀਆਂ ਹਨ, ਚਾਹੇ ਉਹ ਚਿੱਟਾ, ਹਿੰਸਾ ਜਾਂ ਕੁਝ ਵੀ ਹੋਵੇ। ਤੁਸੀਂ ਜਾਣਦੇ ਹੋ ਕਿ ਮੈਂ ਕਿਸ ਰਾਜ ਦੀ ਗੱਲ ਕਰ ਰਹੀ ਹਾਂ। ਇਨ੍ਹਾਂ ਦਾ ਸੁਭਾਅ ਬਹੁਤ ਗਰਮ ਹੁੰਦਾ ਹੈ ਅਤੇ ਉਹ ਬਹੁਤ ਹੁਸ਼ਿਆਰ ਹੁੰਦੇ ਹਨ। ਉਹ ਨਸ਼ੇ ਕਰਦੇ ਹਨ, ਸ਼ਰਾਬ ਪੀਂਦੇ ਹਨ ਅਤੇ ਰੌਲਾ ਪਾਉਂਦੇ ਹਨ। 

ਇਹ ਵੀ ਪੜ੍ਹੋ : ਮਰੀਜ਼ ਬਣ ਕੇ ਆਏ ਵਿਅਕਤੀਆਂ ਵਲੋਂ ਹਸਪਤਾਲ ‘ਚ ਡਾਕਟਰ ਦੀ ਗੋਲੀਆਂ ਮਾਰ ਕੇ ਹੱਤਿਆ

ਕੰਗਨਾ ਨੇ ਅੱਗੇ ਕਿਹਾ ਕਿ ਮੈਂ ਹਿਮਾਚਲ ਦੇ ਬੱਚਿਆਂ ਨੂੰ ਅਪੀਲ ਕਰਦੀ ਹਾਂ ਕਿ ਉਹ ਇਨ੍ਹਾਂ ਦੇ ਪ੍ਰਭਾਵ ‘ਚ ਨਾ ਆਉਣ। ਅਸੀਂ ਉਨ੍ਹਾਂ ਤੋਂ ਕੁਝ ਵੀ ਨਹੀਂ ਸਿਖਣਾ ਹੈ, ਉਨ੍ਹਾਂ ਨੇ ਸਾਡੀ ਜਵਾਨੀ ਬਰਬਾਦ ਕਰ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਇਕ ਦਿਨ ਪਹਿਲਾਂ ਹੀ ਕੰਗਨਾ ਰਣੌਤ ਨੇ 2 ਅਕਤੂਬਰ ਨੂੰ ਗਾਂਧੀ ਜਯੰਤੀ ‘ਤੇ ਲਾਲ ਬਹਾਦਰ ਸ਼ਾਸਤਰੀ ਅਤੇ ਮਹਾਤਮਾ ਗਾਂਧੀ ‘ਤੇ ਪੋਸਟ ਕਰਕੇ ਨਵਾਂ ਵਿਵਾਦ ਖੜ੍ਹਾ ਕਰ ਦਿੱਤਾ ਸੀ।

ਇਹ ਵੀ ਵਰਨਣਯੋਗ ਹੈ ਕਿ ਕੰਗਨਾ ਰਣੌਤ ਦਾ ਪੰਜਾਬੀਆਂ ਪ੍ਰੰਤੀ ਇਹ ਪਹਿਲਾਂ ਵਿਵਾਦਤ ਬਿਆਨ ਨਹੀਂ ਹੈ। ਇਸ ਤੋਂ ਪਹਿਲਾਂ ਵੀ ਕਈ ਵਾਰ ਪੰਜਾਬ ਪ੍ਰਤੀ ਜ਼ਹਿਰ ਉਗਲ ਚੁੱਕੀ ਹੈ। ਕੰਗਨਾ ਦੀ ਬਿਆਨਬਾਜ਼ੀ ਤੋਂ ਭਾਜਪਾ ਵੀ ਤੰਗ ਆ ਚੁੱਕੀ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।