52 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਵਪਾਰਕ ਵਿਚਾਰ ਲਈ ਕੀਤਾ ਸ਼ਾਰਟਲਿਸਟ, ਸੀਡ ਮਨੀ ਵਜੋਂ ਦਿੱਤੇ ਜਾਣਗੇ 10.41 ਕਰੋੜ ਰੁਪਏ
ਮਾਨ ਸਰਕਾਰ ਵੱਲੋਂ ਸੂਬੇ ਦੇ ਸਾਰੇ 1920 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਬੀ.ਬੀ.ਪੀ. ਦੀ ਸ਼ੁਰੂਆਤ
ਵਿਦਿਆਰਥੀਆਂ ਲਈ 7,813 ਅਧਿਆਪਕ ਵੱਲੋਂ ਚਲਾਇਆ ਜਾ ਰਿਹਾ ਹੈ ਇਹ ਪ੍ਰੋਗਰਾਮ
ਚੰਡੀਗੜ੍ਹ, 3 ਅਕਤੂਬਰ: ਦੇਸ਼ ਕਲਿੱਕ ਬਿਓਰੋ
ਪੰਜਾਬ ਸਰਕਾਰ ਦੇ ਬਿਜ਼ਨਸ ਬਲਾਸਟਰਜ਼ ਪ੍ਰੋਗਰਾਮ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿਚ ਬਹੁਤ ਮਕਬੂਲ ਹੋਈ ਹੈ।
ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀਰਵਾਰ ਨੂੰ ਦੱਸਿਆ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਵੰਬਰ 2022 ਵਿੱਚ ਯੰਗ ਐਂਟਰਪ੍ਰੀਨਿਓਰ ਪ੍ਰੋਗਰਾਮ ਸਕੀਮ ਤਹਿਤ ਸਕੂਲ ਸਿੱਖਿਆ ਵਿਭਾਗ, ਪੰਜਾਬ ਰਾਹੀਂ ਬਿਜ਼ਨਸ ਬਲਾਸਟਰ ਪ੍ਰੋਗਰਾਮ ਸ਼ੁਰੂ ਕੀਤਾ ਸੀ।
ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਗਏ ਬਿਜ਼ਨਸ ਆਈਡੀਜ ਦਾ ਵਿਸ਼ਲੇਸ਼ਣ ਕੀਤਾ ਗਿਆ ਜਿਨ੍ਹਾਂ ਵਿਚੋਂ 52,050 ਵਿਦਿਆਰਥੀਆਂ (ਜ਼ੋ ਕਿ ਹੁਣ 12 ਵੀਂ ਜਮਾਤ ਵਿੱਚ ਹਨ), ਵੱਖ-ਵੱਖ ਵਪਾਰਕ ਵਿਚਾਰਾਂ ‘ਤੇ ਕੰਮ ਕਰ ਰਹੇ ਹਨ, ਨੂੰ ਸੀਡ ਮਨੀ ਦੀ ਵੰਡ ਲਈ ਸ਼ਾਰਟਲਿਸਟ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਕੰਗਨਾ ਰਣੌਤ ਨੇ ਪੰਜਾਬ ਖਿਲਾਫ ਮੁੜ ਉਗਲਿਆ ਜ਼ਹਿਰ
ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਯਕੀਨੀ ਬਣਾਉਣ ਲਈ ਕਿ ਹਰ ਇੱਕ ਯੋਗ ਵਿਦਿਆਰਥੀਆਂ ਆਪਣੇ ਵਪਾਰਕ ਵਿਚਾਰ ‘ਤੇ ਕੰਮ ਕਰ ਸਕੇ ਅਤੇ ਉਨ੍ਹਾਂ ਦੇ ਉੱਦਮੀ ਸਫ਼ਰ ਦੀ ਸ਼ੁਰੂਆਤ ਕਰਨ ਲਈ ਹਰ ਤਰ੍ਹਾਂ ਦੀ ਲੋੜੀਂਦੀ ਸਹਾਇਤਾ ਮਿਲ ਸਕੇ ਲਈ ਲੋੜੀਂਦੀ ਸੀਡ ਮਨੀ ਦੀ ਰਾਸ਼ੀ 10, ਕਰੋੜ 41,ਲੱਖ ਰੁਪਏ ਦੀ ਜਾਰੀ ਕੀਤੀ ਗਈ ਹੈ। 1 ਅਕਤੂਬਰ 2024 ਤੱਕ, 9,38,20,000 ਦੀ ਸੀਡ ਮਨੀ 46,910 ਵਿਦਿਆਰਥੀਆਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕੀਤੀ ਜਾ ਚੁੱਕੀ ਹੈ ਅਤੇ ਇਹ ਪ੍ਰਕਿਰਿਆ ਅਜੇ ਵੀ ਜਾਰੀ ਹੈ, ਬਾਕੀ ਦੀ ਰਕਮ ਅਗਲੇ ਕੁਝ ਬੈਂਕ ਕੰਮਕਾਜੀ ਦਿਨਾਂ ਵਿੱਚ ਵਿਦਿਆਰਥੀਆਂ ਦੇ ਖਾਤਿਆਂ ਵਿੱਚ ਜਮ੍ਹਾਂ ਕਰ ਦਿੱਤੀ ਜਾਵੇਗੀ।
ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਪ੍ਰੋਗਰਾਮ ਦੀ ਸ਼ੁਰੂਆਤ ਰਾਜ ਦੇ 9 ਜ਼ਿਲ੍ਹਿਆਂ ਦੇ 32 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ 11ਵੀਂ ਜਮਾਤ ਦੇ 11,041 ਵਿਦਿਆਰਥੀਆਂ ਦੇ ਨਾਲ ਕੀਤੀ ਗਈ ਸੀ।
ਸ. ਬੈਂਸ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਉਦੇਸ਼ ਪੰਜਾਬ ਦੇ ਨੌਜਵਾਨ ਵਿਦਿਆਰਥੀਆਂ ਨੂੰ ਪੰਜਾਬ ਨੂੰ ਉੱਦਮੀਆਂ ਦਾ ਸੂਬਾ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਰੁਜ਼ਗਾਰ ਸਿਰਜਣਹਾਰ ਅਤੇ ਸਮੱਸਿਆਵਾਂ ਦਾ ਹੱਲ ਕੱਢਣ ਵਾਲਿਆਂ ਵਜੋਂ ਤਿਆਰ ਕਰਨਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਸਾਡੀ ਸਰਕਾਰ ਨੇ ਅਕਾਦਮਿਕ ਸਾਲ 2023-2024 ਦੌਰਾਨ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਇਸ ਸਕੀਮ ਦਾ ਲਾਭ ਪਹੁੰਚਾਉਣ ਲਈ ਇਸ ਪ੍ਰੋਗਰਾਮ ਨੂੰ ਵਿਆਪਕ ਪੱਧਰ ‘ਤੇ ਲਾਗੂ ਕਰਨ ਦਾ ਫੈਸਲਾ ਕੀਤਾ ਹੈ।
ਇਹ ਪ੍ਰੋਗਰਾਮ ਰਾਜ ਦੇ ਸਾਰੇ 23 ਜ਼ਿਲ੍ਹਿਆਂ ਦੇ ਸਾਰੇ 1920 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸ਼ੁਰੂ ਕੀਤਾ ਗਿਆ ਹੈ ਜਿਸ ਵਿਚ 7,813 ਅਧਿਆਪਕਾਂ ਵਲੋਂ 11ਵੀਂ ਜਮਾਤ ਦੇ 1,83,192 ਵਿਦਿਆਰਥੀਆਂ ਲਈ ਇਹ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਲਈ ਵਿਦਿਆਰਥੀਆਂ ਵਿਚ ਵਿਸ਼ੇਸ਼ ਦਿਲਚਸਪੀ ਹੈ ਜਿਸ ਸਦਕਾ ਇਸ ਸਾਲ 1,38,676 ਵਿਦਿਆਰਥੀਆਂ ਨੇ ਇਸ ਪ੍ਰੋਗਰਾਮ ਲਈ ਆਪਣੇ ਆਪ ਨੂੰ ਰਜਿਸਟਰ ਕਰਵਾਇਆ ਸੀ।