ਪਟਿਆਲਾ , 3 ਅਕਤੂਬਰ, ਦੇਸ਼ ਕਲਿ਼ਕ ਬਿਓਰੋ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਵਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਦੀ ਧਰਮ ਪਤਨੀ ਬੀਬੀ ਰਵਿੰਦਰ ਕੌਰ ਨੂੰ ਆਪਣੀ ਲਿੱਖੀ ਧਾਰਮਿਕ ਪੁਸਤਕ ਵੀ ਭੇਂਟ ਕੀਤੀ।
ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਅੱਜ ਦੀ ਨੌਜਵਾਨ ਪੀੜੀ ਜੋ ਪਤਿਤਪੁਣੇ ਦਾ ਸ਼ਿਕਾਰ ਹੁੰਦੀ ਜਾ ਰਹੀ ਹੈ ਉਸ ਨੂੰ ਗੁਰੂ ਸਾਹਿਬਾਨ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਸਿੰਘ ਸਜਣਾ ਚਾਹੀਦਾ ਹੈ ਕਿਉਂਕਿ ਸਿੱਖ ਕੌਮ ਦਾ ਇਤਿਹਾਸ ਕੁਰਬਾਨੀਆਂ ਭਰਿਆ ਇਤਿਹਾਸ ਹੈ । ਉਹਨਾਂ ਕਿਹਾ ਕਿ ਜਿੰਨੀ ਨੌਜਵਾਨ ਪੀੜੀ ਸਿੱਖੀ ਨਾਲ ਜੁੜੇਗੀ ਉਨੀਆ ਹੀ ਸਿੱਖ ਧਰਮ ਦੀਆਂ ਜੜਾਂ ਮਜਬੂਤ ਹੋਣਗੀਆਂ, ਕਿਉਂਕਿ ਅੱਜ ਕਈ ਅਜਿਹੀਆਂ ਤਾਕਤਾਂ ਕੰਮ ਕਰ ਰਹੀਆਂ ਹਨ ਜੋ ਸਿੱਖ ਕੌਮ ਨੂੰ ਕਮਜ਼ੋਰ ਕਰਨ ਲਈ ਆਪਣੀਆਂ ਚਾਲਾਂ ਚੱਲ ਰਹੀਆਂ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸਕੱਤਰ ਸੁਖਦੇਵ ਸਿੰਘ ਭੂਰਾਕੋਨਾ, ਸਾਬਕਾ ਸਕੱਤਰ ਹਰਭਜਨ ਸਿੰਘ ਮਨਾਵਾਂ, ਸ਼ਮਸ਼ੇਰ ਸਿੰਘ ਬਡੁੰਗਰ, ਮੈਨੇਜਰ ਕੁਲਵਿੰਦਰ ਸਿੰਘ ਚੀਮਾ, ਸੁਖਵਿੰਦਰ ਸਿੰਘ ਸਾਬਕਾ ਮੈਨੇਜਰ, ਮਹਿੰਦਰ ਸਿੰਘ ਟਿਵਾਣਾ, ਕਥਾਵਾਚਕ ਭਾਈ ਗੁਰਪ੍ਰੀਤ ਸਿੰਘ, ਮਨੀਇੰਦਰਪਾਲ ਸਿੰਘ ਬਡੁੰਗਰ, ਜੋਤ ਇੰਦਰ ਸਿੰਘ ਬਡੁੰਗਰ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਵੱਲੋਂ ਸ਼ਮੂਲੀਅਤ ਕੀਤੀ ਗਈ।