ਚੰਡੀਗੜ੍ਹ, 3 ਅਕਤੂਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਹੋ ਗਿਆ ਹੈ।ਇਹ ਚੋਣਾਂ 15 ਅਕਤੂਬਰ ਹੀ ਹੋਣਗੀਆਂ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਚੋਣਾਂ ਨੂੰ ਲੈ ਕੇ ਦਾਇਰ ਸਾਰੀਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ। ਇਸ ਦੌਰਾਨ ਹਾਈਕੋਰਟ ਵਿੱਚ ਕਰੀਬ 170 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ। ਇਸ ਵਿੱਚ ਜ਼ਿਆਦਾਤਰ ਪਟੀਸ਼ਨਾਂ ਰਾਖਵੇਂਕਰਨ ਨਾਲ ਸਬੰਧਤ ਸਨ।
ਇਹ ਵੀ ਪੜ੍ਹੋ : ਕੰਗਨਾ ਰਣੌਤ ਨੇ ਪੰਜਾਬ ਖਿਲਾਫ ਮੁੜ ਉਗਲਿਆ ਜ਼ਹਿਰ
ਇਸ ਤੋਂ ਇਲਾਵਾ ਇੱਕੋ ਪਰਿਵਾਰ ਦੀਆਂ ਵੋਟਾਂ ਵੱਖ-ਵੱਖ ਵਾਰਡਾਂ ਵਿੱਚ ਬਣਾਉਣ ਅਤੇ ਚੁੱਲ੍ਹਾ ਟੈਕਸ ਸਬੰਧੀ ਮੁੱਦੇ ਵੀ ਸਾਹਮਣੇ ਆਏ। ਅਦਾਲਤ ਨੇ ਪੰਜਾਬ ਸਰਕਾਰ ਨੂੰ ਸਭ ਕੁਝ ਠੀਕ ਕਰਨ ਦੇ ਹੁਕਮ ਦਿੱਤੇ ਹਨ।