ਚੰਡੀਗੜ੍ਹ, 3 ਅਕਤੂਬਰ, ਦੇਸ਼ ਕਲਿਕ ਬਿਊਰੋ:
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਵੀਰਵਾਰ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਹਰਦੋਵਾਲ ਕਲਾਂ ਵਿੱਚ ਸਰਪੰਚ ਦੇ ਅਹੁਦੇ ਲਈ 2 ਕਰੋੜ ਰੁਪਏ ਦੀ ਬੋਲੀ ਦੇ ਮਾਮਲੇ ਦੀ ਸੁਣਵਾਈ ਕੀਤੀ। ਇਸ ਦੌਰਾਨ ਹਾਈ ਕੋਰਟ ਨੇ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਇਸ ਮਾਮਲੇ ਦਾ ਨਿਪਟਾਰਾ ਕਰਨ ਦੇ ਹੁਕਮ ਦਿੱਤੇ ਹਨ।
ਇਸ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਇਸ ਨੂੰ ਪੰਜਾਬ ਰਾਜ ਚੋਣ ਐਕਟ ਦੀ ਉਲੰਘਣਾ ਕਰਾਰ ਦਿੰਦਿਆਂ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੀ ਅਪੀਲ ਕੀਤੀ ਗਈ ਸੀ।
ਇਹ ਪਟੀਸ਼ਨ ਐਡਵੋਕੇਟ ਸਤਿੰਦਰ ਕੌਰ ਵੱਲੋਂ ਅਦਾਲਤ ਵਿੱਚ ਦਾਇਰ ਕੀਤੀ ਗਈ ਹੈ।ਉਨ੍ਹਾਂ ਵੱਲੋਂ ਅਦਾਲਤ ਵਿੱਚ ਦੱਸਿਆ ਗਿਆ ਕਿ ਇਸ ਸਮੇਂ ਪੰਜਾਬ ਵਿੱਚ ਪੰਚਾਇਤੀ ਚੋਣਾਂ ਚੱਲ ਰਹੀਆਂ ਹਨ। ਪੰਜਾਬ ਚੋਣਾਂ ਲਈ 15 ਅਕਤੂਬਰ ਨੂੰ ਵੋਟਾਂ ਪੈਣੀਆਂ ਹਨ। ਕਈ ਥਾਵਾਂ ’ਤੇ ਸਰਪੰਚ ਦੇ ਅਹੁਦੇ ਲਈ ਬੋਲੀ ਲਗਾਈ ਜਾ ਰਹੀ ਹੈ।