ਨਵੀਂ ਦਿੱਲੀ: 4 ਅਕਤੂਬਰ, ਦੇਸ਼ ਕਲਿੱਕ ਬਿਓਰੋ
ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਮੁੱਖ ਮੰਤਰੀ ਰਿਹਾਇਸ਼ ਖਾਲੀ ਕਰ ਦਿੱਤੀ ਗਈ ਹੈ। ਉਨ੍ਹਾਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਣ ਦੇ ਨਾਲ ਹੀ ਇਹ ਐਲਾਨ ਕਰ ਦਿੱਤਾ ਸੀ ਕਿ ਉਹ ਜਲਦੀ ਸੀ ਐਮ ਹਾਉਸ ਖਾਲੀ ਕਰ ਦੇਣਗੇ। ਇਸ ਤੋਂ ਬਾਅਦ 21 ਸਤੰਬਰ ਨੂੰ ਆਤਿਸ਼ੀ ਨੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ। ਜ਼ਿਕਰਯੋਗ ਹੈ ਕਿ ਕੇਜਰੀਵਾਲ ਹੁਣ ‘ਆਪ’ ਸੰਸਦ ਮੈਂਬਰ ਦੀ ਸਰਕਾਰੀ ਰਿਹਾਇਸ਼ ‘ਤੇ ਹੀ ਰਹਿਣਗੇ। ਲੁਟੀਅਨਜ਼ ਦਿੱਲੀ ਦੇ ਫਿਰੋਜ਼ਸ਼ਾਹ ਰੋਡ ‘ਤੇ ਬੰਗਲਾ ਨੰਬਰ 5 ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦਾ ਨਵਾਂ ਪਤਾ ਹੋਵੇਗਾ।