ਚੰਡੀਗੜ੍ਹ, 4 ਅਕਤੂਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਅੱਜ ਸ਼ੁੱਕਰਵਾਰ ਆਖਰੀ ਦਿਨ ਹੈ। ਭਾਵੇਂ ਚੋਣਾਂ ਪਾਰਟੀ ਚੋਣ ਨਿਸ਼ਾਨ ‘ਤੇ ਨਹੀਂ ਕਰਵਾਈਆਂ ਜਾ ਰਹੀਆਂ ਪਰ ਵਿਰੋਧੀ ਪਾਰਟੀਆਂ ਨੇ ਚੋਣ ਕਮਿਸ਼ਨ ਕੋਲ ਆਪਣੇ ਉਮੀਦਵਾਰਾਂ ਦੀ ਨਾਮਜ਼ਦਗੀ ਯਕੀਨੀ ਬਣਾਉਣ ਦੀ ਮੰਗ ਉਠਾਈ ਹੈ। ਇਸ ਦੇ ਨਾਲ ਹੀ ਵੱਡੀ ਗਿਣਤੀ ‘ਚ ਲੋਕ ਨਾਮਜ਼ਦਗੀ ਲਈ ਆ ਰਹੇ ਹਨ।
ਇਹ ਵੀ ਪੜ੍ਹੋ : ਅਸਤੀਫੇ ਦੀ ਚਰਚਾ ਦੌਰਾਨ ਜਾਖੜ ਵਲੋਂ BJP ਹਾਈਕਮਾਂਡ ਨੂੰ ਪੰਜਾਬ ਦੇ ਮੁੱਦਿਆਂ ‘ਤੇ ਨਜ਼ਰੀਆ ਬਦਲਣ ਦੀ ਸਲਾਹ
ਗੁਰਦਾਸਪੁਰ ਦੀ ਗੁਣੀਆ ਪੰਚਾਇਤ ਨਾਲ ਸਬੰਧਤ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਨਾਮਜ਼ਦਗੀ, ਜਾਂਚ ਅਤੇ ਚੋਣਾਂ ਦੀ ਵੀਡੀਓ ਰਿਕਾਰਡਿੰਗ ਕਰਨ ਦੇ ਹੁਕਮ ਦਿੱਤੇ ਹਨ। ਸਰਪੰਚ ਦੇ ਅਹੁਦੇ ਲਈ ਚੋਣ ਲੜ ਰਹੀ ਗੁਰਚਰਨਜੀਤ ਕੌਰ ਵੱਲੋਂ ਇਸ ਸਬੰਧੀ ਪਟੀਸ਼ਨ ਦਾਇਰ ਕੀਤੀ ਗਈ ਸੀ।
ਇਸ ਦੇ ਨਾਲ ਹੀ ਨਾਮਜ਼ਦਗੀ ਦਾ ਸਮਾਂ ਦੁਪਹਿਰ 3 ਵਜੇ ਤੱਕ ਹੈ। ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 25 ਸਤੰਬਰ ਨੂੰ ਸੂਬੇ ਵਿੱਚ ਪੰਚਾਇਤੀ ਚੋਣਾਂ ਦਾ ਪ੍ਰੋਗਰਾਮ ਐਲਾਨਿਆ ਗਿਆ ਸੀ। ਜਿਸ ਅਨੁਸਾਰ ਪੰਚ ਅਤੇ ਸਰਪੰਚ ਦੇ ਅਹੁਦਿਆਂ ਲਈ ਨਾਮਜ਼ਦਗੀਆਂ ਭਰਨ ਦਾ ਸਮਾਂ 27 ਤੋਂ ਅੱਜ ਤੱਕ ਨਿਸ਼ਚਿਤ ਕੀਤਾ ਗਿਆ ਹੈ।