ਬੀਕੇਯੂ ਏਕਤਾ (ਡਕੌਂਦਾ) ਜ਼ਿਲ੍ਹਾ ਬਰਨਾਲਾ ਦੀ ਮਹੀਨਾਵਾਰ ਬੈਠਕ ‘ਚ ਅਗਲੇ ਸੰਘਰਸ਼ਾਂ ਦਾ ਐਲਾਨ 

ਪੰਜਾਬ

ਦਲਜੀਤ ਕੌਰ 

ਬਰਨਾਲਾ, 4 ਅਕਤੂਬਰ, 2024: ਬੀਤੇ ਕੱਲ੍ਹ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਜ਼ਿਲ੍ਹਾ ਕਮੇਟੀ ਬਰਨਾਲਾ ਦੀ ਮਹੀਨਾਵਾਰ ਮੀਟਿੰਗ, ਜਥੇਬੰਦੀ ਦੇ ਠੀਕਰੀਵਾਲਾ ਰੋਡ ਸਥਿਤ ਦਫ਼ਤਰ ਵਿੱਚ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਭਦੌੜ ਦੀ ਪ੍ਰਧਾਨਗੀ ਹੇਠ ਹੋਈ। ਲਖ਼ੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਨਾਲ ਸ਼ੁਰੂ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈੱਸ ਲਈ ਜਾਰੀ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਸਾਹਿਬ ਸਿੰਘ ਬਡਬਰ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਸਤਨਾਮ ਸਿੰਘ ਬਰਨਾਲਾ ਨੇ ਦੱਸਿਆ ਕਿ ਅੱਜ ਯਾਨੀ 3 ਅਕਤੂਬਰ ਨੂੰ ਲਖੀਮਪੁਰ ਖੀਰੀ ਦੇ ਸ਼ਹੀਦਾਂ ਦੀ ਯਾਦ ਵਿੱਚ ਪਿੰਡਾਂ ਵਿੱਚ ਮੋਮਬੱਤੀ ਮਾਰਚ ਕੱਢੇ ਜਾਣਗੇ ਅਤੇ ਮਾਨਸਾ ਜ਼ਿਲ੍ਹੇ ਦੇ ਪਿੰਡ ਕੁਲਰੀਆਂ ਵਿਖੇ ਚੱਲ ਰਹੇ ਸੰਘਰਸ਼ ਵਿੱਚ ਸ਼ਾਮਲ ਹੋਣ ਲਈ, ਬਰਨਾਲਾ ਜ਼ਿਲ੍ਹੇ ਦੇ ਤਿੰਨਾਂ ਬਲਾਕਾਂ ਵਿੱਚੋਂ ਵੱਡੇ ਕਾਫ਼ਲੇ 5 ਅਕਤੂਬਰ ਨੂੰ ਕੁਲਰੀਆਂ ਲਈ ਰਵਾਨਾ ਹੋਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਬੁੱਧ ਰਾਮ ਦੀ ਸ਼ਹਿ ’ਤੇ ਭੌਂ-ਮਾਫ਼ੀਏ ਦਾ ਸਰਗਨਾ ਕੁਲਰੀਆਂ ਪਿੰਡ ਦਾ ਸਾਬਕਾ ਸਰਪੰਚ ਵਿੱਚ ਰਾਜੂ ਅਬਾਦਕਾਰ ਕਿਸਾਨਾਂ ਦੀਆਂ ਜ਼ਮੀਨਾਂ ’ਤੇ ਜ਼ਬਰੀ ਕਬਜਾ ਕਰਨ ਦੀ ਕੋਸ਼ਿਸ਼ਾਂ ਕਰ ਰਿਹਾ ਹੈ, ਜਿਸ ਦੇ ਖ਼ਿਲਾਫ਼ ਆਬਾਦਕਾਰ ਕਿਸਾਨਾਂ ਵੱਲੋਂ ਲੰਮੇ ਸਮੇਂ ਤੋਂ ਜ਼ੋਰਦਾਰ ਸੰਘਰਸ਼ ਲੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਜਮੀਨਾਂ ਬਚਾਉਣ ਲਈ ਚੱਲ ਰਹੇ ਸੰਘਰਸ਼ ਵਿੱਚ ਬਰਨਾਲਾ ਜ਼ਿਲ੍ਹੇ ਦੀ ਸਭ ਪਿੰਡ ਇਕਾਈਆਂ ਆਪੋ ਆਪਣੇ ਸਾਧਨਾਂ ਰਾਹੀਂ 5 ਅਕਤੂਬਰ ਨੂੰ ਆਪੋ-ਆਪਣੇ ਪਿੰਡਾਂ ਤੋਂ ਤੁਰੇਗਾ ਤੇ ਇਹ ਸਾਰੇ ਕਾਫ਼ਲੇ ਭੀਖੀ ਵਿਖੇ ਇਕੱਠੇ ਹੋਣ ਤੋਂ ਬਾਅਦ ਵੱਡੇ ਕਾਫ਼ਲੇ ਦੀ ਸ਼ਕਲ ਵਿਚ ਕੁਲਰੀਆਂ ਪਹੁੰਚਣਗੇ। ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਲਈ ਅਜੇ ਤੱਕ ਕੋਈ ਪੁਖਤਾ ਪ੍ਰਬੰਧ ਨਾ ਕਰਨ ਅਤੇ ਕਣਕ ਦੀ ਬਿਜਾਈ ਲਈ ਕਿਸਾਨਾਂ ਨੂੰ ਡੀਏਪੀ ਨਾ ਮਿਲਣ ਉੱਤੇ ਜ਼ੋਰਦਾਰ ਰੋਹ ਦਾ ਪ੍ਰਗਟਾਵਾ ਕੀਤਾ ਗਿਆ। 

ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਗੁਰਦੇਵ ਸਿੰਘ ਮਾਂਗੇਵਾਲ, ਹਰਮੰਡਲ ਸਿੰਘ ਜੋਧਪੁਰ, ਸੰਦੀਪ ਸਿੰਘ ਚੀਮਾ, ਕੁਲਵੰਤ ਸਿੰਘ ਹੰਡਿਆਇਆ, ਮਨਜੀਤ ਕੌਰ ਸੰਧੂ ਕਲਾਂ, ਬਾਬੂ ਸਿੰਘ ਖੁੱਡੀਕਲਾਂ, ਭੋਲਾ ਸਿੰਘ ਛੰਨਾ ਤੇ ਨਾਨਕ ਸਿੰਘ ਅਮਲਾ ਸਿੰਘ, ਕੁਲਵਿੰਦ ਸਿੰਘ ਉੱਪਲੀ, ਗੁਰਪ੍ਰੀਤ ਸਿੰਘ ਸਹਿਜੜਾ, ਰਾਮ ਸਿੰਘ ਸ਼ਹਿਣਾ, ਅਮਨਜੀਤ ਕਾਲਾ ਰਾਏਸਰ, ਸੱਤਾ ਮੂੰਮ, ਸੁਖਵਿੰਦਰ ਸਿੰਘ ਉੱਪਲੀ, ਗੋਪਾਲ ਕ੍ਰਿਸ਼ਨ ਹਮੀਦੀ, ਸੁਖਦੇਵ ਸਿੰਘ ਕੁਰੜ, ਬਲਵੰਤ ਸਿੰਘ ਉੱਗੋਕੇ ਤੇ ਗੋਰਾ ਰਾਏਸਰ ਆਦਿ ਆਗੂ ਜ਼ਿਲ੍ਹਾ ਕਮੇਟੀ ਮੈਂਬਰ ਹਾਜ਼ਰ ਸਨ।

Leave a Reply

Your email address will not be published. Required fields are marked *