ਅਸਤੀਫੇ ਦੀ ਚਰਚਾ ਦੌਰਾਨ ਜਾਖੜ ਵਲੋਂ BJP ਹਾਈਕਮਾਂਡ ਨੂੰ ਪੰਜਾਬ ਦੇ ਮੁੱਦਿਆਂ ‘ਤੇ ਨਜ਼ਰੀਆ ਬਦਲਣ ਦੀ ਸਲਾਹ

ਪੰਜਾਬ

ਚੰਡੀਗੜ੍ਹ, 4 ਅਕਤੂਬਰ, ਦੇਸ਼ ਕਲਿਕ ਬਿਊਰੋ :
ਅਸਤੀਫੇ ਦੀ ਚਰਚਾ ਦਰਮਿਆਨ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਹਾਈਕਮਾਂਡ ਅਤੇ ਕੇਂਦਰ ਨੂੰ ਪੰਜਾਬ ਦੇ ਮੁੱਦਿਆਂ ‘ਤੇ ਆਪਣਾ ਨਜ਼ਰੀਆ ਬਦਲਣ ਦੀ ਸਲਾਹ ਦਿੱਤੀ ਹੈ। ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਪਿਛਲੇ ਕਈ ਦਿਨਾਂ ਤੋਂ ਦਿੱਲੀ ਵਿੱਚ ਡੇਰਾ ਲਾਏ ਹੋਏ ਹਨ। ਇਸ ਦੌਰਾਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ। 


ਸੂਤਰਾਂ ਮੁਤਾਬਕ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਭਾਜਪਾ ਪ੍ਰਧਾਨ ਦਾ ਚਿਹਰਾ ਬਦਲਿਆ ਜਾ ਸਕਦਾ ਹੈ। ਜਾਖੜ ਨੇ ਇਸ ਅਹੁਦੇ ਦੀ ਜ਼ਿੰਮੇਵਾਰੀ ਕਿਸੇ ਹੋਰ ਨੂੰ ਸੌਂਪਣ ਸਬੰਧੀ ਹਾਈਕਮਾਂਡ ਅੱਗੇ ਆਪਣਾ ਪੱਖ ਪੇਸ਼ ਕੀਤਾ ਹੈ।ਇਨ੍ਹਾਂ ਮੀਟਿੰਗਾਂ ਦੌਰਾਨ ਜਾਖੜ ਨੇ ਪਾਰਟੀ ਹਾਈਕਮਾਂਡ ਨੂੰ ਪੰਜਾਬ ਦੇ ਮੁੱਦਿਆਂ ‘ਤੇ ਸੰਜੀਦਗੀ ਅਤੇ ਸਾਂਝ ਦਿਖਾਉਣ ਲਈ ਕਿਹਾ ਹੈ।
ਸੂਬਾ ਪ੍ਰਧਾਨ ਜਾਖੜ ਨੇ ਸੂਬੇ ਦੇ ਕਿਸਾਨਾਂ, ਨੌਜਵਾਨਾਂ, ਔਰਤਾਂ ਅਤੇ ਬਜ਼ੁਰਗਾਂ ਦੇ ਮਸਲਿਆਂ ਅਤੇ ਵਿਕਾਸ ਕਾਰਜਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਮੰਗ ਕੀਤੀ ਹੈ। ਇੱਥੋਂ ਤੱਕ ਕਿ ਜਾਖੜ ਨੇ ਪਾਰਟੀ ਹਾਈਕਮਾਂਡ ਨੂੰ ਕਿਹਾ ਕਿ ਪੰਜਾਬ ਨੂੰ ਕੇਂਦਰ ਸਰਕਾਰ ਤੋਂ ਬਹੁਤ ਉਮੀਦਾਂ ਹਨ, ਜਿਨ੍ਹਾਂ ਨੂੰ ਪੂਰਾ ਕਰਨਾ ਚਾਹੀਦਾ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।