ਪੰਜਾਬ ‘ਚ 26 ਸਾਲਾ ਨੌਜਵਾਨ ਨੂੰ ਸੱਪ ਨੇ ਡੰਗਿਆ, ਮੌਤ

ਪੰਜਾਬ

ਜਲੰਧਰ, 4 ਅਕਤੂਬਰ, ਦੇਸ਼ ਕਲਿਕ ਬਿਊਰੋ :
ਜਲੰਧਰ ਦੇ ਗੁਰਾਇਆ ਕਸਬੇ ਵਿੱਚ ਇੱਕ 26 ਸਾਲਾ ਨੌਜਵਾਨ ਨੂੰ ਸੱਪ ਨੇ ਡੰਗ ਲਿਆ। ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਹ ਘਟਨਾ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਦੇ ਪਿੰਡ ਦੁਸਾਂਝ ਕਲਾਂ ਦੀ ਹੈ। ਮ੍ਰਿਤਕ ਦੀ ਪਛਾਣ 26 ਸਾਲਾ ਸੁਖਦੇਵ ਸਿੰਘ ਵਾਸੀ ਪਿੰਡ ਦੁਸਾਂਝ ਕਲਾਂ, ਗੁਰਾਇਆ ਵਜੋਂ ਹੋਈ ਹੈ। ਬੀਤੀ ਰਾਤ ਉਸ ਨੂੰ ਸੱਪ ਨੇ ਡੰਗ ਲਿਆ ਸੀ। ਘਟਨਾ ਦੇ ਸਮੇਂ ਉਹ ਆਪਣੇ ਘਰ ‘ਚ ਸੌਂ ਰਿਹਾ ਸੀ।
ਜਾਣਕਾਰੀ ਅਨੁਸਾਰ ਸੁਖਦੇਵ ਸਿੰਘ ਨੂੰ ਜਦੋਂ ਸੱਪ ਨੇ ਡੰਗ ਲਿਆ ਤਾਂ ਪਰਿਵਾਰ ਵਾਲੇ ਉਸ ਨੂੰ ਤੁਰੰਤ ਕਪੂਰਥਲਾ ਦੇ ਫਗਵਾੜਾ ਸਿਵਲ ਹਸਪਤਾਲ ਲੈ ਗਏ ਅਤੇ ਡਾਕਟਰਾਂ ਨੇ ਉਸ ਦਾ ਇਲਾਜ ਸ਼ੁਰੂ ਕਰ ਦਿੱਤਾ। ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਤੁਰੰਤ ਜਲੰਧਰ ਦੇ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਗਿਆ।ਡਾਕਟਰ ਉਸ ਦਾ ਇਲਾਜ ਕਰ ਰਹੇ ਸਨ ਤਾਂ ਸੁਖਦੇਵ ਸਿੰਘ ਦੀ ਹਾਲਤ ਵਿਗੜਨ ਲੱਗੀ। ਸਵੇਰੇ ਕਰੀਬ 5 ਵਜੇ ਸੁਖਦੇਵ ਦੀ ਮੌਤ ਹੋ ਗਈ।

Published on: ਅਕਤੂਬਰ 4, 2024 5:39 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।