ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਗੈਂਗਸਟਰ ਜੱਸਾ ਬੁਰਜ ਸਾਥੀਆਂ ਸਮੇਤ ਕਾਬੂ

ਪੰਜਾਬ

ਚੰਡੀਗੜ੍ਹ, 5 ਅਕਤੂਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਬਠਿੰਡਾ ਪੁਲਿਸ ਨਾਲ ਸਾਂਝੇ ਆਪਰੇਸ਼ਨ ਦੌਰਾਨ ਗੈਂਗਸਟਰ ਜੱਸਾ ਬੁਰਜ ਅਤੇ ਉਸਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਕਤ ਮੁਲਜ਼ਮ ਗੈਂਗਸਟਰ ਜੱਸਾ ਬੁਰਜ ਗੈਂਗ ਲਈ ਕੰਮ ਕਰਦੇ ਸਨ। ਉਕਤ ਗੈਂਗਸਟਰਾਂ ਨੂੰ ਗੁਪਤ ਸੂਚਨਾ ਦੇ ਆਧਾਰ ‘ਤੇ ਕਾਬੂ ਕੀਤਾ ਗਿਆ ਹੈ।ਪੁਲਿਸ ਨੇ ਗੈਂਗ ਦੇ ਸਰਗਨਾ ਜਸਪ੍ਰੀਤ ਸਿੰਘ ਉਰਫ ਜੱਸਾ ਬੁਰਜ ਸਮੇਤ 3 ਗੈਂਗਸਟਰਾਂ ਨੂੰ ਰਿਮਾਂਡ ‘ਤੇ ਲਿਆ ਹੈ।

ਸਾਰੇ ਮੁਲਜ਼ਮ ਹਥਿਆਰਾਂ ਦੀ ਤਸਕਰੀ, ਖੋਹ ਅਤੇ ਅਗਵਾ ਸਮੇਤ ਕਰੀਬ 11 ਅਪਰਾਧਿਕ ਮਾਮਲਿਆਂ ਵਿੱਚ ਨਾਮਜ਼ਦ ਸਨ। ਸਾਰੇ ਕੇਸਾਂ ਵਿੱਚ ਜਸਪ੍ਰੀਤ ਸਿੰਘ ਉਰਫ ਜੱਸਾ ਮੁੱਖ ਮੁਲਜ਼ਮ ਸੀ। ਪੁਲੀਸ ਨੇ ਮੁਲਜ਼ਮਾਂ ਕੋਲੋਂ 4 ਪਿਸਤੌਲ (32 ਬੋਰ) ਮੈਗਜ਼ੀਨ ਅਤੇ 11 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਪੂਰੇ ਮਾਮਲੇ ਦੀ ਜਾਣਕਾਰੀ ਦਿੱਤੀ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।