ਚੰਡੀਗੜ੍ਹ, 5 ਅਕਤੂਬਰ, ਦੇਸ਼ ਕਲਿਕ ਬਿਊਰੋ :
ਗੁਰਸ਼ਰਨ ਭਾਅ ਜੀ ਦੀ ਜੀਵਨ ਸਾਥਣ ਕੈਲਾਸ਼ ਕੌਰ (91) ਰਾਤੀਂ ਸਦੀਵੀ ਵਿਛੋੜਾ ਦੇ ਗਏ ਹਨ।ਕੈਲਾਸ਼ ਕੌਰ ਆਪਣੀ ਬੇਟੀ ਡਾ ਨਵਸ਼ਰਨ ਕੋਲ ਨੋਇਡਾ ਵਿਖੇ ਰਹਿ ਰਹੇ ਸਨ। ਦੋ ਤਿੰਨ ਦਿਨਾਂ ਤੋਂ ਉਨ੍ਹਾਂ ਦੀ ਸਿਹਤ ਠੀਕ ਨਹੀਂ ਸੀ। ਉਹ ਖਾਣਾ ਵੀ ਨਹੀਂ ਖਾ ਰਹੇ ਸਨ।ਕੈਲਾਸ਼ ਕੌਰ ਨੇ ਗੁਰਸ਼ਰਨ ਸਿੰਘ ਹੋਰਾਂ ਨਾਲ ਰੰਗਮੰਚ ਨੂੰ ਪੂਰੀ ਸ਼ਿੱਦਤ ਨਾਲ ਜੀਵਿਆ। ਕਈ ਸਾਲਾਂ ਤੋਂ ਸਿਹਤ ਨਾਸਾਜ਼ ਹੋਣ ਦੇ ਬਾਵਜੂਦ ਉਹ ਰੰਗਮੰਚ ਨਾਲ ਨੇੜਿਓਂ ਜੁੜੇ ਰਹੇ। ਉਨ੍ਹਾਂ ਦਾ ਚਲੇ ਜਾਣਾ ਇਨਕਲਾਬੀ ਜਮਹੂਰੀ ਲਹਿਰ ਅਤੇ ਰੰਗਮੰਚ ਦੇ ਖੇਤਰ ਲਈ ਵੱਡਾ ਘਾਟਾ ਹੈ। ਇਨਕਲਾਬੀ ਕੇਂਦਰ ਨੇ ਪ੍ਰੀਵਾਰ ਨਾਲ ਦਿਲੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।
ਅੱਜ ਦਿੱਲੀ ਵਿਖੇ ਸਵੇਰੇ 11 ਵਜੇ ਦੇ ਕਰੀਬ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ ਜਾਏਗੀ। ਪੰਜਾਬ ਲੋਕ ਸਭਿਆਚਾਰਕ ਮੰਚ (ਪਲਸ ਮੰਚ) ਅਤੇ ਗੁਰਸ਼ਰਨ ਸਿੰਘ ਲੋਕ ਕਲਾ ਸਲਾਮ ਕਾਫ਼ਲਾ ਸਮੇਤ ਪੰਜਾਬ ਦੀਆਂ ਕਈ ਲੋਕ-ਪੱਖੀ ਸੰਸਥਾਵਾਂ ਅਤੇ ਸ਼ਖਸ਼ੀਅਤਾਂ ਨੇ ਪਰਿਵਾਰ, ਸਾਕ ਸਬੰਧੀਆਂ ਅਤੇ ਸੰਗੀ ਸਾਥੀਆਂ ਨਾਲ਼ ਦੁੱਖ਼ ਸਾਂਝਾ ਕੀਤਾ ਹੈ।
ਗੁਰਸ਼ਰਨ ਭਾਅ ਜੀ ਦੀ ਜੀਵਨ ਸਾਥਣ ਕੈਲਾਸ਼ ਕੌਰ ਨਹੀਂ ਰਹੇ