ਫਾਜਿਲਕਾ ਜ਼ਿਲ੍ਹੇ ‘ਚ ਸਰਪੰਚ ਲਈ 2591 ਅਤੇ ਪੰਚ ਲਈ 6733 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਚੋਣਾਂ

ਫਾਜਿਲਕਾ 5 ਅਕਤੂਬਰ: ਦੇਸ਼ ਕਲਿੱਕ ਬਿਓਰੋ

ਗ੍ਰਾਮ ਪੰਚਾਇਤ ਚੋਣਾਂ-2024 ਲਈ ਫਾਜਿਲਕਾ ਜ਼ਿਲ੍ਹੇ ਵਿੱਚ ਸਰਪੰਚਾਂ ਦੇ ਅਹੁਦਿਆਂ ਲਈ ਕੁੱਲ 2591 ਅਤੇ ਪੰਚਾਂ ਦੇ ਅਹੁਦੇ ਲਈ 6733 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।

      ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣਕਾਰ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਭਾਸ਼ ਚੰਦਰ  ਨੇ ਦੱਸਿਆ ਕਿ ਐਸ.ਡੀ.ਐਮਜ਼ ਤੋਂ ਪ੍ਰਾਪਤ ਰਿਪੋਰਟ ਅਨੁਸਾਰ ਨਾਮਜ਼ਦਗੀਆਂ ਦੀ ਬਲਾਕ-ਵਾਰ ਵੰਡ ਤਹਿਤ ਅਬੋਹਰ ਬਲਾਕ ਵਿੱਚ ਸਰਪੰਚਾਂ ਦੇ ਅਹੁਦਿਆਂ ਲਈ ਕੁੱਲ 482 ਅਤੇ ਪੰਚਾਂ ਲਈ 1331 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।  ਅਰਨੀਵਾਲਾ ਬਲਾਕ ਵਿੱਚ ਸਰਪੰਚਾਂ ਦੇ ਅਹੁਦੇ ਲਈ ਕੁੱਲ 254 ਨਾਮਜ਼ਦਗੀਆਂ ਅਤੇ ਪੰਚਾਂ ਲਈ ਕੁੱਲ 722 ਨਾਮਜ਼ਦਗੀਆਂ ਪ੍ਰਾਪਤ ਹੋਈਆਂ।

      ਇਸੇ ਤਰ੍ਹਾਂ ਫਾਜਿਲਕਾ ਬਲਾਕ ਵਿੱਚ ਸਰਪੰਚਾਂ ਲਈ ਕੁੱਲ 613 ਅਤੇ ਪੰਚਾਂ ਲਈ ਕੁੱਲ 1369 ਨਾਮਜ਼ਦਗੀਆਂ ਪ੍ਰਾਪਤ ਹੋਈਆਂ, ਜਦਕਿ ਜਲਾਲਾਬਾਦ ਬਲਾਕ ਵਿੱਚ ਸਰਪੰਚਾਂ ਲਈ 866 ਅਤੇ ਪੰਚਾਂ ਲਈ ਕੁੱਲ 2192 ਨਾਮਜ਼ਦਗੀਆਂ ਪ੍ਰਾਪਤ ਹੋਈਆਂ।  ਇਸੇ ਤਰ੍ਹਾਂ ਖੂਈਆ ਸਰਵਰ ਐਟ ਅਬੋਹਰ ਬਲਾਕ ਵਿੱਚ ਸਰਪੰਚਾਂ ਲਈ ਕੁੱਲ 376 ਅਤੇ ਪੰਚਾਂ ਲਈ ਕੁੱਲ 1119 ਨਾਮਜ਼ਦਗੀਆਂ ਪ੍ਰਾਪਤ ਹੋਈਆਂ।

    ਉਨ੍ਹਾਂ ਦੱਸਿਆ ਕਿ ਕਾਗਜ਼ਾਂ ਦੀ ਪੜਤਾਲ ਅੱਜ 5 ਅਕਤੂਬਰ, 2024 ਨੂੰ ਕੀਤੀ ਜਾਵੇਗੀ, ਜਦਕਿ ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਮਿਤੀ 7 ਅਕਤੂਬਰ, 2024 ਨੂੰ ਬਾਅਦ ਦੁਪਹਿਰ 3:00 ਵਜੇ ਤੱਕ ਹੈ।

Latest News

Latest News

Leave a Reply

Your email address will not be published. Required fields are marked *