ਮੋਹਾਲੀ, 5 ਅਕਤੂਬਰ, ਦੇਸ਼ ਕਲਿਕ ਬਿਊਰੋ :
ਮੁਹਾਲੀ ਦੇ ਫੇਜ਼-3ਏ ਵਿੱਚ ਇੱਕ ਵਿਅਕਤੀ ਨੇ ਟਿਊਸ਼ਨ ਤੋਂ ਘਰ ਆ ਰਹੇ ਇੱਕ ਮਾਸੂਮ ਪੰਜ ਸਾਲ ਦੇ ਬੱਚੇ ਨੂੰ ਕਥਿਤ ਤੌਰ ’ਤੇ ਅੱਠ ਤੋਂ 10 ਵਾਰ ਥੱਪੜ ਮਾਰਿਆ ਅਤੇ ਫਿਰ ਧੱਕਾ ਦੇ ਕੇ ਜ਼ਮੀਨ ’ਤੇ ਸੁੱਟ ਦਿੱਤਾ। ਇਸ ਤੋਂ ਬਾਅਦ ਉਸ ਨੇ ਪੈਰ ਉਸ ਬੱਚੇ ਦੀ ਛਾਤੀ ‘ਤੇ ਰੱਖ ਦਿੱਤਾ।
ਬੱਚਾ ਪੜ੍ਹਾਈ ਕਰਕੇ ਘਰ ਪਰਤ ਰਿਹਾ ਸੀ ਅਤੇ ਉਸ ਦੇ ਨਾਲ ਇੱਕ ਹੋਰ ਬੱਚਾ ਵੀ ਸੀ। ਉਹ ਕੁੱਤੇ ਦੀ ਨਕਲ ਕਰ ਰਿਹਾ ਸੀ ਅਤੇ ਬੱਚੇ ਨੂੰ ਕੁੱਟਣ ਵਾਲੇ ਵਿਅਕਤੀ ਨੇ ਸੋਚਿਆ ਕਿ ਬੱਚਾ ਉਸ ਵੱਲ ਦੇਖ ਕੇ ਨਕਲ ਕਰ ਰਿਹਾ ਹੈ ਅਤੇ ਉਸ ਨੇ ਗੁੱਸੇ ਵਿਚ ਆ ਕੇ ਬੱਚੇ ਨੂੰ ਬੁਰੀ ਤਰ੍ਹਾਂ ਕੁੱਟਿਆ।
ਇਹ ਵੀ ਪੜ੍ਹੋ: ਪੰਜਾਬ ਦੇ ਇਕ ਸਕੂਲ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਜਾਂਚ ‘ਚ ਜੁਟੀ
ਬੱਚੇ ਦੇ ਪਿਤਾ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਹਾਲਾਂਕਿ ਇਹ ਮਾਮਲਾ 29 ਅਗਸਤ ਦਾ ਹੈ। ਪਰ ਇਹ ਵੀਡੀਓ ਹੈਲਦੀ ਨੇਬਰਹੁੱਡ ਸੰਸਥਾ ਨੂੰ 29 ਸਤੰਬਰ ਨੂੰ ਮਿਲੀ ਸੀ, ਜਿਸ ਤੋਂ ਬਾਅਦ ਨਗਰ ਨਿਗਮ ਦੀ ਦਖਲਅੰਦਾਜ਼ੀ ਤੋਂ ਬਾਅਦ ਮੁਲਜ਼ਮ ਖਿਲਾਫ ਮਾਮਲਾ ਦਰਜ ਕਰਨ ਲਈ ਪੁਲਸ ਨੂੰ ਸ਼ਿਕਾਇਤ ਦਿੱਤੀ ਗਈ ਸੀ।
Published on: ਅਕਤੂਬਰ 5, 2024 11:54 ਪੂਃ ਦੁਃ