ਚੰਡੀਗੜ੍ਹ, 5 ਅਕਤੂਬਰ, ਦੇਸ਼ ਕਲਿਕ ਬਿਊਰੋ :
ਹਰਿਆਣਾ ‘ਚ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਦੌਰਾਨ ਨੂਹ ‘ਚ ਤਿੰਨ ਥਾਵਾਂ ‘ਤੇ ਪੰਗਾ ਪੈ ਗਿਆ। ਕਾਂਗਰਸ, ਇਨੈਲੋ ਅਤੇ ਆਜ਼ਾਦ ਉਮੀਦਵਾਰਾਂ ਦੇ ਸਮਰਥਕਾਂ ਵਿਚਾਲੇ ਭਾਰੀ ਪਥਰਾਅ ਹੋਇਆ।ਇਸ ਦੌਰਾਨ ਕਈ ਵਿਅਕਤੀ ਜ਼ਖ਼ਮੀ ਹੋ ਗਏ।
ਸ਼ਾਂਤਮਈ ਮਾਹੌਲ ਨੂੰ ਬਣਾਈ ਰੱਖਣ ਲਈ ਚੰਦੇਨੀ, ਖਵਾਜਾ ਕਲਾਂ ਅਤੇ ਗੁਲਾਲਤਾ ਪਿੰਡਾਂ ਵਿੱਚ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਹੈ। ਡੀਐਸਪੀ ਸੁਰਿੰਦਰ ਨੇ ਤਿੰਨੋ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ: NIA ਵੱਲੋਂ 5 ਰਾਜਾਂ ‘ਚ 22 ਥਾਵਾਂ ‘ਤੇ ਇੱਕੋ ਸਮੇਂ ਛਾਪੇਮਾਰੀ
ਜਿਕਰਯੋਗ ਹੈ ਕਿ ਪਿਛਲੇ ਸਾਲ 31 ਜੁਲਾਈ ਨੂੰ ਨੂਹ ਵਿੱਚ ਬ੍ਰਜਮੰਡਲ ਯਾਤਰਾ ਦੌਰਾਨ ਦੋ ਭਾਈਚਾਰਿਆਂ ਵਿੱਚ ਝੜਪ ਹੋ ਗਈ ਸੀ। ਕਿਸੇ ਵੀ ਘਟਨਾ ਨਾਲ ਨਜਿੱਠਣ ਲਈ ਨੂਹ ਜ਼ਿਲ੍ਹੇ ਵਿੱਚ ਵਾਧੂ ਪੁਲੀਸ ਬਲ ਤਾਇਨਾਤ ਕਰ ਦਿੱਤੇ ਗਏ ਹਨ।