ਚੰਡੀਗੜ੍ਹ, 5 ਅਕਤੂਬਰ, ਦੇਸ਼ ਕਲਿਕ ਬਿਊਰੋ :
ਹਰਿਆਣਾ ਦੇ 22 ਜ਼ਿਲ੍ਹਿਆਂ ਦੀਆਂ 90 ਵਿਧਾਨ ਸਭਾ ਸੀਟਾਂ ਲਈ ਸ਼ੁੱਕਰਵਾਰ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋਵੇਗੀ ਅਤੇ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਨਤੀਜਾ 8 ਅਕਤੂਬਰ ਨੂੰ ਆਵੇਗਾ। ਸੂਬੇ ਵਿੱਚ ਕੁੱਲ ਵੋਟਰ 2.03 ਕਰੋੜ ਹਨ। ਇਨ੍ਹਾਂ ਵਿੱਚੋਂ 1.07 ਕਰੋੜ ਪੁਰਸ਼ ਅਤੇ 95 ਲੱਖ ਮਹਿਲਾ ਵੋਟਰ ਹਨ।
ਇਹ ਵੀ ਪੜ੍ਹੋ: ਐਮਾਜ਼ੋਨ ਵੱਲੋਂ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਆਨਲਾਈਨ ਵਿਕਰੀ ਦਾ ਮਾਮਲਾ
ਇਸ ਚੋਣ ਵਿੱਚ 1031 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 930 ਪੁਰਸ਼ ਅਤੇ 101 ਮਹਿਲਾ ਉਮੀਦਵਾਰ ਸ਼ਾਮਲ ਹਨ। ਇੱਥੇ 462 ਆਜ਼ਾਦ ਉਮੀਦਵਾਰ ਹਨ, ਜਿਨ੍ਹਾਂ ਵਿੱਚੋਂ 421 ਪੁਰਸ਼ ਅਤੇ 41 ਮਹਿਲਾ ਉਮੀਦਵਾਰ ਹਨ। ਸੂਬੇ ਵਿੱਚ ਪਹਿਲੀ ਵਾਰ ਕਾਂਗਰਸ ਅਤੇ ਭਾਜਪਾ ਤੋਂ ਇਲਾਵਾ ਵੱਡੀਆਂ ਪੰਜ ਸਿਆਸੀ ਪਾਰਟੀਆਂ ਜਨਨਾਇਕ ਜਨਤਾ ਪਾਰਟੀ (ਜੇਜੇਪੀ), ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਅਤੇ ਆਮ ਆਦਮੀ ਪਾਰਟੀ (ਆਪ) ਚੋਣ ਮੈਦਾਨ ਵਿੱਚ ਹਨ।