ਲੁਧਿਆਣਾ, 5 ਅਕਤੂਬਰ, ਦੇਸ਼ ਕਲਿਕ ਬਿਊਰੋ :
ਲੁਧਿਆਣਾ ਪੁਲਿਸ ਵਿੱਚ ਅੱਜ ਸ਼ਨੀਵਾਰ ਸਵੇਰੇ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਇੱਥੋਂ ਦੇ ਆਦਰਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਕਿਸੇ ਅਣਪਛਾਤੇ ਵਿਅਕਤੀ ਨੇ ਸਕੂਲ ਪ੍ਰਬੰਧਕਾਂ ਨੂੰ ਧਮਕੀ ਭਰੀ ਈਮੇਲ ਭੇਜੀ ਸੀ ਕਿ 5 ਅਕਤੂਬਰ ਦੀ ਸਵੇਰ ਨੂੰ ਸਕੂਲ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ। ਇਸ ਤੋਂ ਬਾਅਦ ਸਕੂਲ ਪ੍ਰਬੰਧਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ।
ਸੂਚਨਾ ਮਿਲਣ ਤੋਂ ਬਾਅਦ ਜ਼ਿਲ੍ਹਾ ਪੁਲੀਸ ਅਧਿਕਾਰੀ ਅਤੇ ਥਾਣਾ ਸਦਰ ਪੁਲਿਸ ਮੌਕੇ ’ਤੇ ਪੁੱਜੀ।
ਪੁਲੀਸ ਦੇ ਆਉਣ ਤੋਂ ਪਹਿਲਾਂ ਹੀ ਸਕੂਲ ਪ੍ਰਬੰਧਕਾਂ ਨੇ ਸਕੂਲ ਨੂੰ ਛੁੱਟੀ ਕਰ ਦਿੱਤੀ। ਪੁਲਿਸ ਸਕੂਲ ਦੇ ਹਰ ਕੋਨੇ ਦੀ ਜਾਂਚ ਵਿੱਚ ਰੁੱਝੀ ਹੋਈ ਹੈ ਅਤੇ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਈਮੇਲ ਕਿੱਥੋਂ ਆਈ ਸੀ।
Published on: ਅਕਤੂਬਰ 5, 2024 10:04 ਪੂਃ ਦੁਃ