ਪੀੜਤ ਲੜਕੀ ਨੂੰ ਇਨਸਾਫ਼ ਦਿਵਾਉਣ ਲਈ ਕਿਸਾਨਾਂ ਅਤੇ ਜਨਤਕ ਜਥੇਬੰਦੀਆਂ ਵੱਲੋਂ SHO ਦੇ ਘਿਰਾਓ ਦਾ ਐਲਾਨ

ਪੰਜਾਬ

ਦਲਜੀਤ ਕੌਰ 

ਰਾਏਕੋਟ, 6 ਅਕਤੂਬਰ, 2024: ਅੱਜ ਇੱਥੇ ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੇ ਬਲਾਕ ਰਾਏਕੋਟ ਦੇ ਪ੍ਰਧਾਨ ਸਰਬਜੀਤ ਸਿੰਘ ਧੂਰਕੋਟ ਅਤੇ ਭਾਰਤੀ ਕਿਸਾਨ ਯੂਨੀਅਨ ਅਜਾਦ ਦੇ ਬਲਾਕ ਪ੍ਰਧਾਨ ਤਪਿੰਦਰ ਸਿੰਘ ਬਾਵਾ ਦੀ ਪ੍ਰਧਾਨਗੀ ਹੇਠ ਦੋਵਾਂ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਦੀ ਹੰਗਾਮੀ ਮੀਟਿੰਗ ਕੀਤੀ ਗਈ, ਜਿਸ ਵਿਚ ਪਿੰਡ ਤਲਵੰਡੀ ਰਾਏ ਦੀ ਪੀੜਤ ਲੜਕੀ ਮਨਦੀਪ ਕੌਰ ਨੂੰ ਇਨਸਾਫ਼ ਦਿਵਾਉਣ ਲਈ ਐਸ ਐਚ ਓ ਰਾਏਕੋਟ ਸਦਰ ਦਾ ਘਿਰਾਓ ਕਰਨ ਦਾ ਫੈਸਲਾ ਕੀਤਾ ਗਿਆ। ਇਸ ਮੀਟਿੰਗ ਵਿਚ ਆਗੂਆਂ ਨੇ ਦੱਸਿਆ ਕਿ ਮਨਦੀਪ ਕੌਰ ਜੋ ਲਗਭਗ 15 ਸਾਲ ਪਹਿਲਾਂ ਤਲਵੰਡੀ ਰਾਏ ਵਿਖੇ ਜਗਦੀਪ ਸਿੰਘ ਨਾਂ ਦੇ ਵਿਅਕਤੀ ਨਾਲ ਵਿਆਹੀ ਸੀ ਉਸ ਦੇ ਪਤੀ ਵੱਲੋਂ ਦੁਰਵਿਹਾਰ ਅਤੇ ਕੁੱਟ ਮਾਰ ਕਰਕੇ ਘਰੋਂ ਬਾਹਰ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਪੀੜਤ ਲੜਕੀ ਦੇ ਪਰਿਵਾਰ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਐਸ ਐਚ ਓ ਸਦਰ ਰਾਏਕੋਟ ਸਮੇਤ ਵੱਖ ਵੱਖ ਉੱਚ ਅਧਿਕਾਰੀਆਂ ਨੂੰ ਮਿਲ ਕੇ ਇਨਸਾਫ਼ ਦੇਣ ਦੀ ਮੰਗ ਕੀਤੀ ਗਈ ਪਰ ਪੀੜਤ ਲੜਕੀ ਨੂੰ ਇਨਸਾਫ਼ ਦੇਣ ਦੀ ਥਾਂ ਐਸ ਐਚ ਓ ਰਾਏਕੋਟ ਸਦਰ ਵੱਲੋਂ ਉਸ ਦੇ ਪਤੀ ਜਗਦੀਪ ਸਿੰਘ ਦੀ ਪੁਸ਼ਤ ਪਨਾਹੀ ਅਤੇ ਵਕਾਲਤ ਕੀਤੀ ਜਾ ਰਹੀ ਹੈ। ਇਸ ਲਈ ਕਿਸਾਨ ਜਥੇਬੰਦੀਆਂ ਵੱਲੋਂ 8 ਅਕਤੂਬਰ ਨੂੰ ਐਸ ਐਚ ਓ ਰਾਏਕੋਟ ਸਦਰ ਦਾ ਘਿਰਾਓ ਕਰਨ ਦਾ ਫੈਸਲਾ ਕੀਤਾ ਗਿਆ। ਕਿਸਾਨ ਆਗੂਆਂ ਵੱਲੋਂ ਇਨਸਾਫ਼ ਪਸੰਦ ਲੋਕਾਂ ਅਤੇ ਜਨਤਕ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਨੂੰ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ। 

ਇਸ ਮੀਟਿੰਗ ਵਿਚ ਜਗਰਾਜ ਸਿੰਘ ਹਰਦਾਸਪੁਰਾ ਜਿਲਾ ਆਗੂ ਬਰਨਾਲਾ, ਗੁਰਦੇਵ ਸਿੰਘ ਮਾਂਗੇਵਾਲ, ਅਜਮੇਰ ਸਿੰਘ ਕਾਲਸਾਂ, ਨਿਰਪਾਲ ਸਿੰਘ ਜਲਾਲਦੀਵਾਲ, ਕੁਲਵਿੰਦਰ ਸਿੰਘ ਲੋਹਟਬੱਦੀ, ਸੰਦੀਪ ਸਿੰਘ ਦੱਧਾਹੂਰ, ਮਨੀ ਤੂਰ, ਸਤਨਾਮ ਸਿੰਘ ਮੂੰਮ ਆਦਿ ਆਗੂ ਹਾਜ਼ਰ ਸਨ ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।