ਕਪੂਰਥਲਾ, 7 ਅਕਤੂਬਰ, ਦੇਸ਼ ਕਲਿਕ ਬਿਊਰੋ :
ਕਪੂਰਥਲਾ ਦੇ ਬੱਸ ਸਟੈਂਡ ਰੋਡ ‘ਤੇ ਸਥਿਤ ਐਮਆਈਸੀ ਮੋਬਾਈਲ ਸ਼ੋਅਰੂਮ ‘ਤੇ ਅਣਪਛਾਤੇ ਨੌਜਵਾਨਾਂ ਵੱਲੋਂ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਫਿਲਹਾਲ ਇਸ ਘਟਨਾ ‘ਚ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖਬਰ ਨਹੀਂ ਹੈ। ਹਾਲਾਂਕਿ ਸ਼ੋਅਰੂਮ ਦੇ ਸ਼ੀਸ਼ੇ ਟੁੱਟੇ ਹੋਏ ਹਨ। ਡੀਐਸਪੀ ਸਬ-ਡਵੀਜ਼ਨ ਅਤੇ ਹੋਰ ਪੁਲੀਸ ਟੀਮਾਂ ਮੌਕੇ ’ਤੇ ਪੁੱਜ ਕੇ ਮਾਮਲੇ ਦੀ ਜਾਂਚ ਕਰ ਰਹੀਆਂ ਹਨ।
ਇਹ ਵੀ ਪੜ੍ਹੋ: ਪੰਜਾਬ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਨਾਲ ਜੁੜੇ 7 ਗੈਂਗਸਟਰ ਹਥਿਆਰਾਂ ਸਮੇਤ ਗ੍ਰਿਫਤਾਰ
ਮੁੱਢਲੀ ਜਾਣਕਾਰੀ ਅਨੁਸਾਰ ਗੋਲੀਬਾਰੀ ਦੀ ਇਸ ਘਟਨਾ ਵਿੱਚ ਮੋਬਾਈਲ ਸ਼ੋਅਰੂਮ ਦਾ ਸ਼ੀਸ਼ਾ ਟੁੱਟ ਗਿਆ। ਪਰ ਫਿਲਹਾਲ ਇਸ ਗੋਲੀਬਾਰੀ ਦੀ ਘਟਨਾ ਵਿੱਚ ਕਿਸੇ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ।
Published on: ਅਕਤੂਬਰ 7, 2024 12:43 ਬਾਃ ਦੁਃ