ਚੰਡੀਗੜ੍ਹ, 7 ਅਕਤੂਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਦੀਆਂ ਮੰਡੀਆਂ ਵਿੱਚ ਭਲਕੇ (ਮੰਗਲਵਾਰ) ਤੋਂ ਝੋਨੇ ਦੀ ਖਰੀਦ ਸ਼ੁਰੂ ਹੋ ਜਾਵੇਗੀ। ਇਹ ਫੈਸਲਾ ਆੜ੍ਹਤੀਆਂ ਅਤੇ ਸੀਐਮ ਮਾਨ ਵਿਚਾਲੇ ਹੋਈ ਮੀਟਿੰਗ ਵਿੱਚ ਲਿਆ ਗਿਆ ਹੈ। ਮੀਟਿੰਗ ਤੋਂ ਬਾਅਦ ਆੜ੍ਹਤੀਆਂ ਨੇ ਹੜਤਾਲ ਖਤਮ ਕਰਨ ਦਾ ਫੈਸਲਾ ਕੀਤਾ ਹੈ।
ਆੜ੍ਹਤੀ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਮੀਟਿੰਗ ‘ਚ ਸਾਰੇ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਸਾਰੀਆਂ ਮੰਗਾਂ ਦਾ ਹੱਲ ਕੀਤਾ ਜਾਵੇਗਾ। ਜਦਕਿ ਉਨ੍ਹਾਂ ਦਾ ਮਾਮਲਾ ਕੇਂਦਰ ਸਰਕਾਰ ਅੱਗੇ ਉਠਾਇਆ ਜਾਵੇਗਾ।ਆੜ੍ਹਤੀ ਐਸੋਸੀਏਸ਼ਨ ਨੇ ਕਿਹਾ ਕਿ ਅਸੀਂ ਸਰਕਾਰੀ ਪ੍ਰੈੱਸ ਨੋਟ ਦੀ ਉਡੀਕ ਕਰ ਰਹੇ ਹਾਂ।
ਸੀਐਮ ਭਗਵੰਤ ਮਾਨ ਦੀ ਅਗਵਾਈ ਹੇਠ ਇਹ ਮੀਟਿੰਗ ਦੁਪਹਿਰ 12 ਵਜੇ ਸ਼ੁਰੂ ਹੋਈ, ਜੋ 2 ਵਜੇ ਤੱਕ ਜਾਰੀ ਰਹੀ। ਇਸ ਵਿੱਚ ਹਰ ਮਸਲੇ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ, ਸਮੂਹ ਅਧਿਕਾਰੀ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ 52 ਮੈਂਬਰ ਹਾਜ਼ਰ ਸਨ।
ਆੜ੍ਹਤੀਆਂ ਦੀ ਹੜਤਾਲ ਖਤਮ, ਪੰਜਾਬ ਦੀਆਂ ਮੰਡੀਆਂ ‘ਚ ਭਲਕੇ ਤੋਂ ਹੋਵੇਗੀ ਝੋਨੇ ਦੀ ਖਰੀਦ ਸ਼ੁਰੂ