ਪੁਰਾਣੀ ਰੰਜਿਸ਼ ਕਾਰਨ ਘਰ ‘ਤੇ ਗੋਲੀਬਾਰੀ, ਟਰੈਕਟਰ ਦੀ ਭੰਨਤੋੜ

ਪੰਜਾਬ

ਗੁਰਦਾਸਪੁਰ, 7 ਅਕਤੂਬਰ, ਦੇਸ਼ ਕਲਿਕ ਬਿਊਰੋ :
ਗੁਰਦਾਸਪੁਰ ਦੇ ਕਸਬਾ ਡੇਰਾ ਬਾਬਾ ਨਾਨਕ ਦੇ ਪਿੰਡ ਹਰਦੋਵਾਲ ਕਲਾਂ ‘ਚ ਗੋਲੀਬਾਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿੱਥੇ 6 ਤੋਂ 7 ਹਮਲਾਵਰਾਂ ਨੇ ਇੱਕ ਘਰ ਦੇ ਮੈਂਬਰਾਂ ‘ਤੇ ਗੋਲੀਆਂ ਚਲਾ ਦਿੱਤੀਆਂ ਅਤੇ ਟਰੈਕਟਰ ਦੀ ਵੀ ਭੰਨਤੋੜ ਕੀਤੀ। ਇਸ ਘਟਨਾ ਤੋਂ ਘਰ ਦੇ ਮੈਂਬਰ ਵਾਲ-ਵਾਲ ਬਚ ਗਏ। ਇਸ ਘਟਨਾ ਤੋਂ ਬਾਅਦ ਪਿੰਡ ਦੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਮਾਲੇਵਾਲ ਪੁਲਸ ਚੌਕੀ ਦੇ ਇੰਚਾਰਜ ਏ.ਐੱਸ.ਆਈ ਬਲਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ ਅਤੇ ਉਥੋਂ 3 ਖਾਲੀ ਕਾਰਤੂਸ ਬਰਾਮਦ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਦਵਿੰਦਰ ਸਿੰਘ ਤੇ ਰਾਜਬੀਰ ਪੁੱਤਰ ਜੰਗਾ ਸਿੰਘ ਅਤੇ ਹਰਦੀਪ ਕੌਰ ਪਤਨੀ ਦਵਿੰਦਰ ਸਿੰਘ ਨੇ ਦੱਸਿਆ ਕਿ ਅਸੀਂ ਆਪਣੇ ਖੇਤਾਂ ਤੋਂ ਵਾਪਸ ਘਰ ਆ ਰਹੇ ਸੀ।

ਇਸ ਦੌਰਾਨ ਪੁਰਾਣੀ ਰੰਜਿਸ਼ ਕਾਰਨ ਰਸਤੇ ਵਿਚ ਕੁਝ ਨੌਜਵਾਨਾਂ ਨੇ ਉਨ੍ਹਾਂ ਨਾਲ ਲੜਾਈ ਸ਼ੁਰੂ ਕਰ ਦਿੱਤੀ।ਮਾਮੂਲੀ ਤਕਰਾਰ ਤੋਂ ਬਾਅਦ ਉਹ ਵਾਪਸ ਆਪਣੇ ਘਰ ਆ ਗਏ ਅਤੇ ਕੁਝ ਦੇਰ ਬਾਅਦ ਨੌਜਵਾਨ ਆਪਣੇ ਸਾਥੀਆਂ ਸਮੇਤ ਉਸ ਦੇ ਘਰ ਆ ਗਿਆ ਅਤੇ ਸਿੱਧੀ ਗੋਲੀ ਚਲਾ ਦਿੱਤੀ ਪਰ ਖੁਸ਼ਕਿਸਮਤੀ ਨਾਲ ਉਹ ਬਚ ਗਿਆ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।