ਪੰਜਾਬ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਨਾਲ ਜੁੜੇ 7 ਗੈਂਗਸਟਰ ਹਥਿਆਰਾਂ ਸਮੇਤ ਗ੍ਰਿਫਤਾਰ

ਪੰਜਾਬ

ਚੰਡੀਗੜ੍ਹ, 7 ਅਕਤੂਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਜੁੜੇ ਜੱਗਾ ਧੂਰਕੋਟ ਗੈਂਗ ਦੇ ਸੱਤ ਗੈਂਗਸਟਰਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਨੂੰ ਵਿਦੇਸ਼ੀ ਮੂਲ ਦੇ ਹੈਂਡਲਰ ਜੱਗਾ ਧੂਰਕੋਟ ਵੱਲੋਂ ਚਲਾਇਆ ਜਾ ਰਿਹਾ ਸੀ। ਮੁਲਜ਼ਮਾਂ ਕੋਲੋਂ 32 ਬੋਰ ਦੇ ਪੰਜ ਪਿਸਤੌਲ ਅਤੇ ਅੱਠ ਕਾਰਤੂਸ ਅਤੇ ਮੈਗਜ਼ੀਨ ਬਰਾਮਦ ਹੋਏ ਹਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ।

ਉਨ੍ਹਾਂ ਦੱਸਿਆ ਕਿ ਮੋਗਾ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ।ਪੰਜਾਬ ਪੁਲਿਸ ਅਨੁਸਾਰ ਇਹ ਗਿਰੋਹ ਸੂਬੇ ਵਿੱਚ ਲੁੱਟਾਂ-ਖੋਹਾਂ ਦੀ ਯੋਜਨਾ ਬਣਾ ਕੇ ਲੋਕਾਂ ਤੋਂ ਪੈਸੇ ਵਸੂਲਣ ਵਿੱਚ ਸ਼ਾਮਲ ਸੀ। ਇਸ ਦੇ ਨਾਲ ਹੀ ਪੁਲਿਸ ਹੁਣ ਇਸ ਗਿਰੋਹ ਵਿੱਚ ਸ਼ਾਮਲ ਹੋਰ ਮੈਂਬਰਾਂ ਦੀ ਵੀ ਜਾਂਚ ਵਿੱਚ ਜੁਟੀ ਹੈ। ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਗਿਰੋਹ ਦੇ ਮੈਂਬਰਾਂ ਵੱਲੋਂ ਹੁਣ ਤੱਕ ਕਿੰਨੇ ਲੋਕਾਂ ਨੂੰ ਹਥਿਆਰ ਮੁਹੱਈਆ ਕਰਵਾਏ ਗਏ ਹਨ।

Leave a Reply

Your email address will not be published. Required fields are marked *