ਚੰਡੀਗੜ੍ਹ, 7 ਅਕਤੂਬਰ, ਦੇਸ਼ ਕਲਿਕ ਬਿਊਰੋ :
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਹਿਮ ਮੀਟਿੰਗ ਸੱਦੀ ਹੈ। ਇਹ ਮੀਟਿੰਗ ਅੱਜ ਦੁਪਹਿਰੇ 12 ਵਜੇ ਬੁਲਾਈ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਝੋਨੇ ਦੀ ਖਰੀਦ ਦੇ ਮੁੱਦੇ ‘ਤੇ ਉਕਤ ਮੀਟਿੰਗ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ, ਜਿਸ ਵਿਚ ਸਾਰੇ ਸੀਨੀਅਰ ਅਧਿਕਾਰੀਆਂ ਨੂੰ ਹਾਜ਼ਰ ਹੋਣ ਲਈ ਕਿਹਾ ਗਿਆ ਹੈ। ਇਸ ਮੀਟਿੰਗ ਦੀ ਅਗਵਾਈ ਮੁੱਖ ਮੰਤਰੀ ਭਗਵੰਤ ਮਾਨ ਖੁਦ ਕਰਨ ਜਾ ਰਹੇ ਹਨ।
ਇਹ ਵੀ ਪੜ੍ਹੋ: ED ਵੱਲੋਂ ਪੰਜਾਬ ਦੇ AAP ਰਾਜ ਸਭਾ ਮੈਂਬਰ ਦੇ ਘਰ ਛਾਪਾ
ਸੂਤਰਾਂ ਅਨੁਸਾਰ ਉਕਤ ਮੀਟਿੰਗ ਵਿੱਚ ਅਧਿਕਾਰੀਆਂ ਨੂੰ ਵਿਸ਼ੇਸ਼ ਹੁਕਮ ਜਾਰੀ ਕੀਤੇ ਜਾ ਸਕਦੇ ਹਨ।
Published on: ਅਕਤੂਬਰ 7, 2024 11:32 ਪੂਃ ਦੁਃ