ਲੁਧਿਆਣਾ, 7 ਅਕਤੂਬਰ, ਦੇਸ਼ ਕਲਿਕ ਬਿਊਰੋ :
ਈਡੀ ਨੇ ਸੋਮਵਾਰ ਸਵੇਰੇ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਘਰ ਛਾਪਾ ਮਾਰਿਆ। ‘ਆਪ’ ਨੇਤਾ ਮਨੀਸ਼ ਸਿਸੋਦੀਆ ਨੇ ਇਹ ਜਾਣਕਾਰੀ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਸੰਜੀਵ ਅਰੋੜਾ ਪੰਜਾਬ ਤੋਂ ‘ਆਪ’ ਦੇ ਰਾਜ ਸਭਾ ਮੈਂਬਰ ਹਨ।
ਅੱਜ ਸਵੇਰੇ ਈਡੀ ਨੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਰਹੇ ਫਾਈਨਾਂਸਰ ਹੇਮੰਤ ਸੂਦ ਅਤੇ ਚੰਡੀਗੜ੍ਹ ਰੋਡ ‘ਤੇ ਸੰਸਦ ਮੈਂਬਰ ਸੰਜੀਵ ਅਰੋੜਾ ਦੇ ਹੈਮਪਟਨ ਹੋਮਜ਼ ਦੇ ਘਰ ਛਾਪਾ ਮਾਰਿਆ। ਦੱਸਿਆ ਜਾ ਰਿਹਾ ਹੈ ਕਿ ਟਰਾਂਸਪੋਰਟ ਟੈਂਡਰ ਘੁਟਾਲੇ ‘ਚ ਭਾਰਤ ਭੂਸ਼ਣ ਆਸ਼ੂ ਦਾ ਨਾਂ ਆਉਣ ਤੋਂ ਬਾਅਦ ਈਡੀ ਨੇ ਮਾਮਲੇ ਦੀ ਜਾਂਚ ਕੀਤੀ। ਜਿਸ ਤੋਂ ਬਾਅਦ ਈਡੀ ਦੇ ਸਾਹਮਣੇ ਕਈ ਵਿਦੇਸ਼ੀ ਲੈਣ-ਦੇਣ ਸਾਹਮਣੇ ਆਏ।
ਇਨ੍ਹਾਂ ਵਿਦੇਸ਼ੀ ਲੈਣ-ਦੇਣ ਨੂੰ ਹੇਮੰਤ ਸੂਦ ਨਾਲ ਜੋੜਿਆ ਜਾ ਰਿਹਾ ਹੈ। ਫਿਲਹਾਲ ਈਡੀ ਦੇ ਕਿਸੇ ਅਧਿਕਾਰੀ ਨੇ ਇਸ ਮਾਮਲੇ ਦੀ ਪੁਸ਼ਟੀ ਨਹੀਂ ਕੀਤੀ ਹੈ। ਈਡੀ ਲਗਾਤਾਰ ਹੇਮੰਤ ਸੂਦ ਤੇ ਸੰਜੀਵ ਅਰੋੜਾ ਤੋਂ ਪੁੱਛਗਿੱਛ ਕਰ ਰਹੀ ਹੈ। ਉਨ੍ਹਾਂ ਦੀਆਂ ਜਾਇਦਾਦਾਂ ਦਾ ਰਿਕਾਰਡ ਵੀ ਇਕੱਠਾ ਕੀਤਾ ਜਾ ਰਿਹਾ ਹੈ। ਪਰਿਵਾਰ ਦੇ ਸਾਰੇ ਮੋਬਾਈਲ ਫੋਨ ਬੰਦ ਹਨ।
ED ਵੱਲੋਂ ਪੰਜਾਬ ਦੇ AAP ਰਾਜ ਸਭਾ ਮੈਂਬਰ ਦੇ ਘਰ ਛਾਪਾ