ਵਿਧਾਇਕ ਡਾ.ਚਰਨਜੀਤ ਵੱਲੋਂ ਸ਼ਹਿਰ ‘ਚ ਲਮਕ ਰਹੀਆਂ ਬਿਜਲੀ ਦੀਆਂ ਤਾਰਾਂ ਤੇ ਖੰਭਿਆਂ ਦਾ ਨਿਰੀਖਣ 

ਪੰਜਾਬ

ਮੋਰਿੰਡਾ 07 ਅਕਤੂਬਰ ( ਭਟੋਆ)

ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੀ ਮੁਹਿਮ ‘ਆਪ ਕੀ ਸਰਕਾਰ ਆਪ ਕੇ ਦੁਆਰ “ਤਹਿਤ ਅੱਜ ਹਲਕਾ ਵਿਧਾਇਕ ਡਾਕਟਰ ਚਰਨਜੀਤ ਸਿੰਘ ਵੱਲੋਂ ਮੋਰਿੰਡਾ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਤੇ ਵਾਰਡਾਂ ਵਿੱਚ ਲਮਕ ਰਹੀਆਂ ਬਿਜਲੀ ਦੀਆਂ ਤਾਰਾਂ ਤੇ ਖੰਭਿਆਂ ਦਾ ਨਿਰੀਖਣ ਕੀਤਾ। ਇਸ ਸਮੇਂ ਉਹਨਾਂ ਦੇ ਨਾਲ ਬਿਜਲੀ ਬੋਰਡ ਦੇ ਉੱਚ ਅਧਿਕਾਰੀ ਵੀ ਹਾਜ਼ਰ ਸਨ ।

ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਡਾਕਟਰ ਚਰਨਜੀਤ ਸਿੰਘ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ  ਮੁੱਖ ਮੰਤਰੀ ਵੱਲੋਂ ਇਸ ਸਪਸ਼ਟ ਸੰਦੇਸ਼ ਦਿੱਤਾ ਗਿਆ ਹੈ ਕਿ ਪੰਜਾਬ ਦਾ ਕੋਈ ਵੀ ਵਸਨੀਕ ਤੰਗ ਪਰੇਸ਼ਾਨ ਨਾ ਹੋਵੇ ਅਤੇ ਉਸ ਨੂੰ ਸਰਕਾਰ ਦੇ ਨੁਮਾਇੰਦੇ ਖੁਦ ਮਿਲ ਕੇ ਉਸਦੀਆਂ ਮੁਸ਼ਕਿਲਾਂ ਨੂੰ  ਹੱਲ ਕਰਨ । ਡਾਕਟਰ ਚਰਨਜੀਤ ਸਿੰਘ ਨੇ ਦੱਸਿਆ ਕਿ ਸ਼ਹਿਰ ਦੇ ਵੱਖ-ਵੱਖ ਵਾਰਡਾਂ ਅਤੇ ਬਾਜ਼ਾਰਾਂ ਵਿੱਚ ਲੰਮੇ ਸਮੇਂ ਤੋਂ ਬਿਜਲੀ ਦੀਆਂ  ਲਾਮਕ ਰਹੀਆਂ ਤਾਰਾਂ ਕਾਰਨ ਵਾਪਰ ਰਹੇ ਹਾਦਸਿਆਂ ਨੂੰ ਰੋਕਣ ਲਈ ਬਿਜਲੀ ਬੋਰਡ ਦੇ ਅਧਿਕਾਰੀਆਂ ਨਾਲ ਨਿਰੀਖਣ ਕੀਤਾ ਜਾ ਰਿਹਾ ਹੈ ਤਾਂ ਜੋ ਇਹਨਾਂ ਤਾਰਾਂ ਬਦਲ ਕੇ ਜਾਂ ਉੱਚਾ ਚੁੱਕ ਕੇ ਕੱਸਿਆ ਜਾ ਸਕੇ ਤਾਂ ਜੋ ਭਵਿੱਖ ਵਿੱਚ ਹੋਣ ਵਾਲੇ ਕਿਸੇ ਵੀ ਹਾਦਸੇ ਤੋਂ ਬਚਿਆ ਜਾ ਸਕੇ।  ਇਸ ਮੌਕੇ ਤੇ ਗੁਰਦੁਆਰਾ ਭਗਤ ਰਵਿਦਾਸ ਜੀ ਦੇ ਪ੍ਰਧਾਨ ਭਾਈ ਜਗਤਾਰ ਸਿੰਘ ਘੋਲਾ ਵੱਲੋਂ ਡਾਕਟਰ ਚਰਨਜੀਤ ਸਿੰਘ ਨੂੰ ਇਹਨਾਂ ਤਾਰਾਂ ਤੇ ਖੰਭਿਆਂ ਕਾਰਨ ਬੱਚਿਆਂ ਔਰਤਾਂ ਅਤੇ ਬਜ਼ੁਰਗਾਂ ਨੂੰ ਦਰਪੇਸ਼ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਗਿਆ।

 ਡਾਕਟਰ ਚਰਨਜੀਤ ਸਿੰਘ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਸ਼ਹਿਰ ਦੇ ਸਾਰੇ ਵਾਰਡਾਂ ਅਤੇ ਬਾਜ਼ਾਰਾਂ ਵਿੱਚ ਬਿਜਲੀ ਦੇ ਹੋਣ ਵਾਲੇ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਸ਼ਹਿਰ ਦੇ ਬਾਜ਼ਾਰਾਂ ਅਤੇ ਵੱਖ ਵੱਖ ਵਾਰਡਾਂ ਵਿੱਚ ਲਮਕ ਰਹੀਆਂ ਤਾਰਾਂ ਅਤੇ ਖੰਭਿਆਂ ਨੂੰ ਠੀਕ ਕਰਨ ਲਈ ਜਲਦੀ ਤਜਵੀਜ਼ ਤਿਆਰ ਕਰਕੇ ਉਹਨਾਂ ਨੂੰ ਦੇਣ ਦੀ ਹਦਾਇਤ ਕੀਤੀ ਗਈ ਹੈ , ਤਾਂ ਜੋ ਉਹ ਇਹ ਮਸਲਾ ਬਿਜਲੀ ਮੰਤਰੀ ਸ੍ਰੀ ਹਰਭਜਨ ਸਿੰਘ ਈਟੀਓ ਕੋਲ ਉਠਾ ਕੇ ਲੋੜੀਦੇ ਫੰਡ ਜਾਰੀ ਕਰਵਾ ਸਕਣ। ਉਹਨਾਂ ਕਿਹਾ ਕਿ ਹਲਕੇ ਵਿੱਚ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਵਿਕਾਸ ਕਾਰਜ ਕਰਨ ਵਾਲੇ ਅਧਿਕਾਰੀਆਂ ਤੇ ਠੇਕੇਦਾਰਾਂ ਨੂੰ  ਇਹਨਾਂ ਵਿਕਾਸ ਕਾਰਜਾਂ ਵਿੱਚ ਵਰਤੀ ਜਾਣ ਵਾਲੀ ਸਮਗਰੀ ਦੀ ਗੁਣਵੱਤਾ ਨੂੰ ਉੱਚ ਮਿਆਰ ਦੇ  ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਾ ਵਰਤਣ ਲਈ ਆਦੇਸ਼ ਦਿੱਤੇ ਗਏ ਹਨ। ਉਹਨਾਂ ਕਿਹਾ ਕਿ ਜੇਕਰ ਕਿਸੇ ਵੀ ਅਧਿਕਾਰੀ ਜਾਂ ਠੇਕੇਦਾਰ ਵੱਲੋਂ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਪਾਈ ਗਈ ਤਾਂ ਸਬੰਧਤ ਅਧਿਕਾਰੀਆਂ ਅਤੇ  ਠੇਕੇਦਾਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਧਰ ਇਸ ਸਬੰਧੀ ਗੱਲ ਕਰਦੇ ਆਂ ਪਾਵਰਕਾਮ ਦੇ ਜੂਨੀਅਰ ਇੰਜੀਨੀਅਰ ਸ੍ਰੀ ਫੋਰਲ ਨੇ ਦੱਸਿਆ ਕਿ ਮੋਰਿੰਡਾ ਸ਼ਹਿਰ ਦੇ ਲਗਭਗ 125 ਖੰਭਿਆਂ  ਤੇ ਲਮਕ ਰਹੀਆਂ ਤਾਰਾਂ ਆਦਿ ਨੂੰ ਠੀਕ ਕਰਨ ਜਾਂ   ਬਦਲਣ ਲਈ ਤਜਵੀਜ ਤਿਆਰ ਕੀਤੀ ਜਾ ਰਹੀ ਹੈ ਜਿਹੜੀ ਕਿ ਹਲਕਾ ਵਿਧਾਇਕ ਦੇ ਨਾਲ ਨਾਲ ਐਐਕਸੀਅਨ ਖਰੜ ਨੂੰ ਵੀ ਲੋੜੀਂਦੀ ਕਾਰਵਾਈ ਲਈ ਭੇਜੀ ਜਾਵੇਗੀ ਉਹਨਾਂ ਕਿਹਾ ਕਿ ਫੰਡ ਰਲੀਜ ਹੋਣ ਉਪਰੰਤ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ।

 ਇਸ ਮੌਕੇ ਤੇ ਉਹਨਾਂ ਦੇ ਨਾਲ ਨਗਰ ਕੌਂਸਲ ਦੇ ਪ੍ਰਧਾਨ ਜਗਦੇਵ ਸਿੰਘ ਭਟੋਆ ਕੌਂਸਲਰ ਸਿਰੀ ਰਾਜਪ੍ਰੀਤ ਸਿੰਘ ਰਾਜੀ ਅਤੇ ਪਾਵਰ ਕਾਮ ਦੇ ਅਧਿਕਾਰੀ ਸ੍ਰੀ ਇੰਦਰਪ੍ਰੀਤ ਸਿੰਘ ਐਕਸੀਅਨ ਸ੍ਰੀ ਭੁਪਿੰਦਰ ਸਿੰਘ ਐਸਡੀਓ ਅਤੇ ਸ੍ਰੀ ਪਾਰੁਲ ਜੂਨੀਅਰ ਇੰਜੀਨੀਅਰ ਆਦਿ ਵੀ ਹਾਜ਼ਰ ਸਨ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।