ਬਠਿੰਡਾ, 8 ਅਕਤੂਬਰ : ਦੇਸ਼ ਕਲਿੱਕ ਬਿਓਰੋ
ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਵੱਲੋਂ ਪਿੰਡ ਮਾਈਸਰਖਾਨਾ ਦੇ ਸਰਕਾਰੀ ਐਲੀਮੈਂਟਰੀ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ 9 ਤੇ 10 ਅਕਤੂਬਰ 2024 ਨੂੰ ਸਰਕਾਰੀ ਛੁੱਟੀ ਘੋਸ਼ਿਤ ਕੀਤੀ ਗਈ ਹੈ। ਉਨ੍ਹਾਂ ਵੱਲੋਂ ਇਹ ਛੁੱਟੀ ਪਿੰਡ ਮਾਈਸਰਖਾਨਾ ਵਿਖੇ ਹਰ ਸਾਲ ਦੀ ਤਰ੍ਹਾਂ ਲੱਗਣ ਵਾਲਾ ਮੇਲਾ ਮਾਈਸਰਖਾਨਾ ਜੋ ਕਿ ਮਿਤੀ 9 ਅਤੇ 10 ਅਕਤੂਬਰ 2024 ਨੂੰ ਲੱਗ ਰਿਹਾ ਹੈ ਦੇ ਮੱਦੇਨਜ਼ਰ ਕੀਤੀ ਗਈ ਹੈ।
ਇਹ ਵੀ ਪੜ੍ਹੋ:Birthday ਦਾ Cake ਖਾਣ ਨਾਲ 5 ਸਾਲਾ ਬੱਚੇ ਦੀ ਮੌਤ, ਮਾਤਾ-ਪਿਤਾ ਦੀ ਹਾਲਤ ਨਾਜ਼ੁਕ
ਡਿਪਟੀ ਕਮਿਸ਼ਨਰ ਵਲੋਂ ਜਾਰੀ ਹੁਕਮ ਅਨੁਸਾਰ ਪਿੰਡ ਮਾਈਸਰਖਾਨਾ ਵਿਖੇ ਲੱਗਣ ਵਾਲੇ ਇਸ ਧਾਰਮਿਕ ਮੇਲੇ ਵਿੱਚ ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂ ਪਹੁੰਚਦੇ ਹਨ, ਜਿਸ ਕਰਕੇ ਕਸਬੇ ਵਿਚ ਬਹੁਤ ਭੀੜ ਹੋ ਜਾਂਦੀ ਹੈ। ਮੇਲੇ ਦੌਰਾਨ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਦੇ ਮੱਦੇਨਜ਼ਰ ਉਨ੍ਹਾਂ ਵੱਲੋਂ ਇਹ ਛੁੱਟੀ ਐਲਾਨੀ ਗਈ ਹੈ।
Published on: ਅਕਤੂਬਰ 8, 2024 5:54 ਬਾਃ ਦੁਃ