ਮੰਤਰੀ ਮੰਡਲ ਵੱਲੋਂ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਵਿਭਾਗ ਵਿੱਚ 166 ਅਸਾਮੀਆਂ ਭਰਨ ਦੀ ਮਨਜ਼ੂਰੀ

ਸਿੱਖਿਆ \ ਤਕਨਾਲੋਜੀ ਪੰਜਾਬ

ਚੰਡੀਗੜ੍ਹ, 8 ਅਕਤੂਬਰ, ਦੇਸ਼ ਕਲਿੱਕ ਬਿਓਰੋ :

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਦੀ ਅੱਜ ਇੱਥੇ ਹੋਈ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਕੀਤੇ ਗਏ। ਮੰਤਰੀ ਮੰਡਲ ਨੇ ਪੰਜਾਬ ਵਿੱਚ ਐਨ.ਸੀ.ਸੀ. ਦੇ ਕਾਰਜਾਂ ਨੂੰ ਸੁਚਾਰੂ ਅਤੇ ਪ੍ਰਭਾਵੀ ਢੰਗ ਨਾਲ ਚਲਾਉਣ ਲਈ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਵਿਭਾਗ ਵਿੱਚ ਐਨ.ਸੀ.ਸੀ. ਮੁੱਖ ਦਫਤਰਾਂ, ਯੂਨਿਟਾਂ ਅਤੇ ਕੇਂਦਰਾਂ ਲਈ ਪੈਸਕੋ ਦੁਆਰਾ ਆਊਟਸੋਰਸਿੰਗ ਰਾਹੀਂ 166 ਅਸਾਮੀਆਂ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦਾ ਮਕਸਦ ਵਿੱਤੀ ਸਾਲ 2024-25 ਲਈ ਐਨ.ਸੀ.ਸੀ. ਗਤੀਵਿਧੀਆਂ ਨੂੰ ਸੁਚਾਰੂ ਰੂਪ ਵਿੱਚ ਯਕੀਨੀ ਬਣਾਉਣਾ ਹੈ। ਇਸ ਕਦਮ ਨਾਲ ਐਨ.ਸੀ.ਸੀ. ਯੂਨਿਟਾਂ ਦੇ ਕੰਮਕਾਜ ਨੂੰ ਹੋਰ ਪ੍ਰਭਾਵੀ ਬਣਾਉਣ ਵਿੱਚ ਮਦਦ ਮਿਲੇਗੀ ਜਿਸ ਨਾਲ ਸੂਬੇ ਵਿੱਚ ਐਨ.ਸੀ.ਸੀ. ਕੈਡਿਟਾਂ ਦੀ ਕਾਰਜਕੁਸ਼ਲਤਾ ਵਧੇਗੀ।

Leave a Reply

Your email address will not be published. Required fields are marked *