ਚੰਡੀਗੜ੍ਹ, 8 ਅਕਤੂਬਰ, ਦੇਸ਼ ਕਲਿਕ ਬਿਊਰੋ :
ਪੀਜੀਆਈ ਚੰਡੀਗੜ੍ਹ ‘ਚ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਮਰੀਜ਼ ਦੇ ਨਾਲ ਆਏ ਪਰਿਵਾਰਕ ਮੈਂਬਰਾਂ ਨੇ ਮਹਿਲਾ ਡਾਕਟਰ ਦੀ ਕੁੱਟਮਾਰ ਕਰ ਦਿੱਤੀ। ਪੀਜੀਆਈ ਵਿੱਚ ਐਮਰਜੈਂਸੀ ਡਿਊਟੀ ਦੌਰਾਨ ਇੱਕ ਮਹਿਲਾ ਡਾਕਟਰ ਨਾਲ ਕੁੱਟਮਾਰ ਕੀਤੇ ਜਾਣ ਤੋਂ ਬਾਅਦ ਮਾਮਲਾ ਭਖ ਗਿਆ ਹੈ। ਇਸ ਘਟਨਾ ਤੋਂ ਬਾਅਦ ਐਮਰਜੈਂਸੀ ‘ਚ ਡਾਕਟਰਾਂ ਨੇ ਕੰਮ ਬੰਦ ਕਰ ਦਿੱਤਾ ਹੈ।
ਮਾਮਲਾ ਇੰਨਾ ਭਖ ਗਿਆ ਹੈ ਕਿ ਡਾਕਟਰਾਂ ਨੇ ਮਰੀਜ਼ਾਂ ਦਾ ਇਲਾਜ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਐਮਰਜੈਂਸੀ ਵਿੱਚ ਦਾਖ਼ਲ ਮਰੀਜ਼ਾਂ ਨੂੰ ਰਾਤ 8 ਵਜੇ ਤੋਂ ਬਾਅਦ ਇਲਾਜ ਨਹੀਂ ਮਿਲ ਰਿਹਾ।
ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ 2 ASI ਦੀਆਂ ਖੂਨ ‘ਚ ਲਥਪਥ ਲਾਸ਼ਾਂ ਮਿਲੀਆਂ
ਦੇਰ ਰਾਤ ਤੱਕ ਡਾਕਟਰਾਂ ਦਾ ਧਰਨਾ ਜਾਰੀ ਰਿਹਾ। ਕਰੀਬ ਤਿੰਨ ਘੰਟਿਆਂ ਤੋਂ ਐਮਰਜੈਂਸੀ ਵਿੱਚ ਨਵੇਂ ਮਰੀਜ਼ ਦਾਖ਼ਲ ਨਹੀਂ ਹੋ ਰਹੇ। ਐਮਰਜੈਂਸੀ ਦੇ ਮੁੱਖ ਗੇਟ ‘ਤੇ ਤਾਇਨਾਤ ਸੁਰੱਖਿਆ ਕਰਮਚਾਰੀ ਕਿਸੇ ਨੂੰ ਵੀ ਅੰਦਰ ਨਹੀਂ ਜਾਣ ਦੇ ਰਹੇ। ਐਮਰਜੈਂਸੀ ਦੇ ਬਾਹਰ ਮਰੀਜ਼ਾਂ ਦੀ ਕਤਾਰ ਲੱਗੀ ਹੋਈ ਹੈ। ਮਰੀਜ਼ ਸਟਰੈਚਰ ‘ਤੇ ਰੁਲ ਰਹੇ ਹਨ। ਸਥਿਤੀ ਵਿਗੜਦੀ ਜਾ ਰਹੀ ਹੈ। ਇਲਾਜ ਨਾ ਮਿਲਣ ਕਾਰਨ ਇੱਕ ਮਰੀਜ਼ ਦੀ ਮੌਤ ਹੋਣ ਦੀ ਸੂਚਨਾ ਹੈ।
ਡਾਕਟਰਾਂ ਦੀ ਮੰਗ ਹੈ ਕਿ ਜਦੋਂ ਤੱਕ ਡਾਕਟਰ ਨਾਲ ਕੁੱਟਮਾਰ ਕਰਨ ਵਾਲੀ ਔਰਤ ਖਿਲਾਫ ਪੁਲਸ ਸ਼ਿਕਾਇਤ ਦਰਜ ਨਹੀਂ ਕੀਤੀ ਜਾਂਦੀ, ਉਦੋਂ ਤੱਕ ਉਹ ਕੰਮ ‘ਤੇ ਨਹੀਂ ਪਰਤਣਗੇ।
Published on: ਅਕਤੂਬਰ 8, 2024 11:59 ਪੂਃ ਦੁਃ