ਗਾਇਕ ਐਮੀ ਵਿਰਕ ਦੇ ਪਿਤਾ ਸਰਬਸੰਮਤੀ ਨਾਲ ਸਰਪੰਚ ਚੁਣੇ

ਪੰਜਾਬ ਮਨੋਰੰਜਨ

ਪਟਿਆਲਾ, 8 ਅਕਤੂਬਰ, ਦੇਸ਼ ਕਲਿਕ ਬਿਊਰੋ :
ਗਾਇਕ ਐਮੀ ਵਿਰਕ ਦੇ ਪਿਤਾ ਪਟਿਆਲਾ ਦੇ ਨਾਭਾ ਸਥਿਤ ਲੋਹਾਰ ਮਾਜਰਾ ਬਲਾਕ ਦੇ ਸਰਪੰਚ ਚੁਣੇ ਗਏ ਹਨ। ਗਾਇਕ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਨੂੰ ਪਿੰਡ ਵਾਸੀਆਂ ਵੱਲੋਂ ਸਰਬਸੰਮਤੀ ਨਾਲ ਸਰਪੰਚ ਚੁਣ ਲਿਆ ਗਿਆ ਹੈ। ਦੱਸ ਦੇਈਏ ਕਿ ਨਾਭਾ ਬਲਾਕ ਦੇ ਪਿੰਡ ਲੋਹਾਰ ਮਾਜਰਾ ਦੇ ਜੰਮਪਲ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਨੇ ਪਿੰਡ ਵਾਸੀਆਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਮਨਾਈ।
ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਪਹਿਲਾਂ ਵੀ ਪਿੰਡ ਵਿੱਚ ਸਮਾਜ ਭਲਾਈ ਦੇ ਕੰਮ ਕਰਦੇ ਰਹੇ ਹਨ ਅਤੇ ਹੁਣ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਸਰਬਸੰਮਤੀ ਨਾਲ ਸਰਪੰਚ ਚੁਣ ਕੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਇਸ ਮੌਕੇ ਐਮੀ ਵਿਰਕ ਦਾ ਪਰਿਵਾਰ ਅਤੇ ਪਿੰਡ ਵਾਸੀ ਵੀ ਕਾਫੀ ਖੁਸ਼ ਨਜ਼ਰ ਆ ਰਹੇ ਹਨ ਕਿਉਂਕਿ ਪਿੰਡ ਲੋਹਾਰ ਮਾਜਰਾ ਐਮੀ ਵਿਰਕ ਦੇ ਨਾਂ ਨਾਲ ਮਸ਼ਹੂਰ ਹੈ।

Leave a Reply

Your email address will not be published. Required fields are marked *