ਜਲੰਧਰ, 8 ਅਕਤੂਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਪਿਆਜ਼ ਦੀਆਂ ਕੀਮਤਾਂ ਇਸ ਵੇਲੇ ਅਸਮਾਨ ਨੂੰ ਛੂਹ ਰਹੀਆਂ ਹਨ। ਇਸ ਦੇ ਮੱਦੇਨਜ਼ਰ ਸਰਕਾਰ ਨੇ ਪਿਛਲੇ ਸਾਲ ਵਾਂਗ ਇਸ ਸਾਲ ਵੀ ਲੋਕਾਂ ਤੱਕ ਸਸਤੇ ਪਿਆਜ਼ ਦੀ ਪਹੁੰਚ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕਿਆ ਹੈ। ਜਲੰਧਰ ‘ਚ ਅੱਜ ਯਾਨੀ ਮੰਗਲਵਾਰ ਨੂੰ ਸਰਕਾਰ ਸਿਰਫ 35 ਰੁਪਏ ਪ੍ਰਤੀ ਕਿਲੋ ਪਿਆਜ਼ ਦੇਵੇਗੀ।
ਇਹ ਵੀ ਪੜ੍ਹੋ: ਹਰਿਆਣਾ ਵਿਧਾਨ ਸਭਾ ਚੋਣ ਨਤੀਜੇ : ਸ਼ੁਰੂਆਤੀ ਰੁਝਾਨਾਂ ‘ਚ ਕਾਂਗਰਸ ਅੱਗੇ
ਪਿਆਜ਼ ਦੀਆਂ ਕੀਮਤਾਂ ‘ਚ ਲਗਾਤਾਰ ਹੋ ਰਹੇ ਵਾਧੇ ਦਰਮਿਆਨ ਲੋਕਾਂ ਨੂੰ ਅੱਜ ਤੋਂ ਸਿਰਫ 35 ਰੁਪਏ ਪ੍ਰਤੀ ਕਿਲੋ ਪਿਆਜ਼ ਮਿਲੇਗਾ। ਸਸਤੇ ਪਿਆਜ਼ ਦੀ ਇਹ ਸਪਲਾਈ ਖਪਤਕਾਰ ਮਾਮਲੇ ਵਿਭਾਗ ਵੱਲੋਂ ਮਕਸੂਦਾਂ ਸਬਜ਼ੀ ਮੰਡੀ ਦੀ ਦੁਕਾਨ ਨੰਬਰ 78 ਤੋਂ ਅੱਜ 8 ਅਕਤੂਬਰ ਦਿਨ ਮੰਗਲਵਾਰ ਨੂੰ ਆਧਾਰ ਕਾਰਡ ਦਿਖਾ ਕੇ ਦਿੱਤੀ ਜਾਵੇਗੀ। ਇਹ ਸਪਲਾਈ ਸਵੇਰੇ 9 ਵਜੇ ਤੋਂ ਸ਼ੁਰੂ ਹੋਵੇਗੀ ਅਤੇ ਪਿਆਜ਼ ਦੇ ਖਤਮ ਹੋਣ ਤੱਕ ਜਾਰੀ ਰਹੇਗੀ।ਪੰਜਾਬ ‘ਚ ਅੱਜ ਆਧਾਰ ਕਾਰਡ ਦਿਖਾ ਕੇ ਮਿਲਣਗੇ ਸਸਤੇ ਪਿਆਜ਼