ਚੰਡੀਗੜ੍ਹ, 8 ਅਕਤੂਬਰ, ਦੇਸ਼ ਕਲਿਕ ਬਿਊਰੋ :
ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ ਗਿਣਤੀ ਜਾਰੀ ਹੈ। ਸਭ ਤੋਂ ਪਹਿਲਾਂ ਬੈਲਟ ਪੇਪਰਾਂ ਦੀ ਗਿਣਤੀ ਚੱਲ ਰਹੀ ਹੈ।ਸ਼ੁਰੂਆਤੀ ਰੁਝਾਨਾਂ ‘ਚ ਕਾਂਗਰਸ ਅੱਗੇ ਚੱਲ ਰਹੀ ਹੈ ਤੇ ਭਾਜਪਾ ਪਿੱਛੇ ਹੈ।ਇਸ ਦੌਰਾਨ ਕਾਰਜਕਾਰੀ ਮੁੱਖ ਮੰਤਰੀ ਨਾਇਬ ਸੈਣੀ ਨੇ ਕੁਰੂਕਸ਼ੇਤਰ ਦੇ ਬ੍ਰਹਮਸਰੋਵਰ ਵਿੱਚ ਸਥਿਤ ਸ਼੍ਰੀ ਦੱਖਣਮੁਖੀ ਹਨੂੰਮਾਨ ਮੰਦਿਰ ਵਿੱਚ ਪੂਜਾ ਕੀਤੀ।
22 ਜ਼ਿਲ੍ਹਿਆਂ ਵਿੱਚ 93 ਗਿਣਤੀ ਕੇਂਦਰ ਬਣਾਏ ਗਏ ਹਨ। ਬਾਦਸ਼ਾਹਪੁਰ, ਗੁਰੂਗ੍ਰਾਮ ਅਤੇ ਪਟੌਦੀ ਵਿਧਾਨ ਸਭਾ ਸੀਟਾਂ ਦੀ ਗਿਣਤੀ ਲਈ ਦੋ-ਦੋ ਅਤੇ ਬਾਕੀ 87 ਸੀਟਾਂ ਲਈ ਇੱਕ-ਇੱਕ ਕੇਂਦਰ ਬਣਾਏ ਗਏ ਹਨ। 5 ਅਕਤੂਬਰ ਨੂੰ ਹੋਈਆਂ ਚੋਣਾਂ ‘ਚ ਸੂਬੇ ‘ਚ 67.90 ਫੀਸਦੀ ਵੋਟਿੰਗ ਹੋਈ ਸੀ, ਜੋ ਪਿਛਲੀਆਂ ਚੋਣਾਂ ਨਾਲੋਂ 0.03 ਫੀਸਦੀ ਘੱਟ ਹੈ।08:32 AM
ਹਰਿਆਣਾ ਵਿਧਾਨ ਸਭਾ ਚੋਣ ਨਤੀਜੇ : ਸ਼ੁਰੂਆਤੀ ਰੁਝਾਨਾਂ ‘ਚ ਕਾਂਗਰਸ ਅੱਗੇ