ਪੰਜਾਬ ਸਰਕਾਰ ਤੇ ਕਿਸਾਨਾਂ ਦਰਮਿਆਨ ਖੇਤੀ ਨੀਤੀ ਨੂੰ ਲੈ ਕੇ ਹੋਈ ਅਹਿਮ ਮੀਟਿੰਗ

ਪੰਜਾਬ

ਚੰਡੀਗੜ੍ਹ, 9 ਅਕਤੂਬਰ, ਦੇਸ਼ ਕਲਿਕ ਬਿਊਰੋ :
ਅੱਜ ਬੁੱਧਵਾਰ ਨੂੰ ਪੰਜਾਬ ਸਰਕਾਰ ਅਤੇ ਕਿਸਾਨਾਂ ਦਰਮਿਆਨ ਖੇਤੀ ਨੀਤੀ ਨੂੰ ਲੈ ਕੇ ਇੱਕ ਅਹਿਮ ਮੀਟਿੰਗ ਹੋਈ। ਮੀਟਿੰਗ ਪੰਜਾਬ ਭਵਨ ਚੰਡੀਗੜ੍ਹ ਵਿਖੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਕਿਸਾਨਾਂ ਵੱਲੋਂ ਸਰਕਾਰ ਨੂੰ 24 ਸੁਝਾਅ ਦਿੱਤੇ ਗਏ ਹਨ। ਕਿਸਾਨ ਮੰਤਰੀ ਨੇ ਕਿਹਾ ਕਿ ਕਿਸਾਨਾਂ ਵੱਲੋਂ ਦਿੱਤੇ ਸੁਝਾਵਾਂ ‘ਤੇ ਵਿਚਾਰ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਚਾਇਤੀ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੈ। ਅਜਿਹੇ ‘ਚ ਕਿਸਾਨਾਂ ਨਾਲ ਦੁਬਾਰਾ ਮੀਟਿੰਗ ਕੀਤੀ ਜਾਵੇਗੀ। ਕਿਸਾਨਾਂ ਦਾ ਵਫ਼ਦ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਖੇਤ ਮਜ਼ਦੂਰ ਯੂਨੀਅਨ ਦੇ ਬੈਨਰ ਹੇਠ ਮੀਟਿੰਗ ਵਿੱਚ ਸ਼ਾਮਲ ਹੋਇਆ। ਉਨ੍ਹਾਂ ਨੇ ਨੀਤੀ ਦੇ ਚੰਗੇ ਨੁਕਤਿਆਂ ਅਤੇ ਕਮੀਆਂ ਬਾਰੇ ਵਿਸਥਾਰ ਨਾਲ ਦੱਸਿਆ। ਸਾਡੀ ਕੋਸ਼ਿਸ਼ ਹੈ ਕਿ ਕਿਸਾਨ ਚੰਗੀ ਤਰ੍ਹਾਂ ਖੇਤੀ ਕਰਨ ਦੇ ਯੋਗ ਹੋਣ।

Latest News

Latest News

Leave a Reply

Your email address will not be published. Required fields are marked *