ਓਵਰਲੋਡ ਟਰੈਕਟਰ-ਟਰਾਲੀ ਨੇ ਐਕਟਿਵਾ ਨੂੰ ਮਾਰੀ ਟੱਕਰ, ਪਤਨੀ ਦੀ ਮੌਤ ਪਤੀ ਗੰਭੀਰ

ਪੰਜਾਬ

ਜਲੰਧਰ, 9 ਅਕਤੂਬਰ, ਦੇਸ਼ ਕਲਿਕ ਬਿਊਰੋ :
ਜਲੰਧਰ ਦੇ ਜੰਡਿਆਲਾ ਫਗਵਾੜਾ ਰੋਡ ‘ਤੇ ਐਕਟਿਵਾ ਸਵਾਰ ਪਤੀ-ਪਤਨੀ ਨੂੰ ਓਵਰਲੋਡ ਟਰੈਕਟਰ ਟਰਾਲੀ ਨੇ ਟੱਕਰ ਮਾਰ ਦਿੱਤੀ। ਇਸ ਘਟਨਾ ‘ਚ 45 ਸਾਲਾ ਔਰਤ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਔਰਤ ਦਾ ਪਤੀ ਗੰਭੀਰ ਜ਼ਖਮੀ ਹੋ ਗਿਆ। ਇਸ ਮਾਮਲੇ ਵਿੱਚ ਪੁਲੀਸ ਨੇ ਮੁਲਜ਼ਮ ਟਰੈਕਟਰ ਟਰਾਲੀ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮ੍ਰਿਤਕ ਔਰਤ ਦੀ ਪਛਾਣ ਵੰਦਨਾ ਕਾਲੀਆ ਵਾਸੀ ਨੂਰਮਹਿਲ ਵਜੋਂ ਹੋਈ ਹੈ। ਜਿਸ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ-ਫਗਵਾੜਾ ਰੋਡ ‘ਤੇ ਟੀ ਪੁਆਇੰਟ ਨੇੜੇ ਓਵਰਲੋਡ ਟਰੈਕਟਰ ਟਰਾਲੀ ਚਾਲਕ ਨੇ ਐਕਟਿਵਾ ਸਵਾਰ ਪਤੀ-ਪਤਨੀ ਨੂੰ ਟੱਕਰ ਮਾਰ ਦਿੱਤੀ। ਘਟਨਾ ‘ਚ ਔਰਤ ਗੰਭੀਰ ਰੂਪ ‘ਚ ਜ਼ਖਮੀ ਹੋ ਗਈ ਅਤੇ ਤੜਫ-ਤੜਫ ਕੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਸ ਨੇ ਵੰਦਨਾ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲੀਸ ਨੇ ਮੁਲਜ਼ਮ ਟਰੈਕਟਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।